ਜਲੰਧਰ (ਬਿਊਰੋ)– ਕਿਸਾਨਾਂ ਦੇ ਸਮਰਥਨ ’ਚ ਸਿਰਫ ਪੰਜਾਬ ਜਾਂ ਭਾਰਤ ਹੀ ਨਹੀਂ, ਸਗੋਂ ਵਿਦੇਸ਼ਾਂ ਤੋਂ ਪੰਜਾਬੀ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਜੈਜ਼ੀ ਬੀ ਇਨ੍ਹੀਂ ਦਿਨੀਂ ਕੈਨੇਡਾ ’ਚ ਹਨ ਤੇ ਉਥੇ ਉਹ ਰੋਸ ਪ੍ਰਦਰਸ਼ਨ ’ਚ ਹਿੱਸਾ ਲੈ ਕੇ ਕਿਸਾਨੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਜੈਜ਼ੀ ਬੀ ਕਿਸਾਨੀ ਸੰਘਰਸ਼ ਵੱਡੇ ਪੱਧਰ ’ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।
ਹਾਲ ਹੀ ’ਚ ਜੈਜ਼ੀ ਬੀ ਨੇ ਇਕ ਤਸਵੀਰ ਸਾਂਝੀ ਕਰਕੇ ਸ਼ਾਂਤਮਈ ਢੰਗ ਨਾਲ ਹੋ ਰਹੇ ਕਿਸਾਨੀ ਪ੍ਰਦਰਸ਼ਨ ਨੂੰ ਬਿਆਨ ਕੀਤਾ ਹੈ। ਜੈਜ਼ੀ ਬੀ ਨੇ ਟਵਿਟਰ ’ਤੇ ਜੋ ਤਸਵੀਰ ਸਾਂਝੀ ਕੀਤੀ ਹੈ, ਉਸ ’ਚ ਮੁਸਲਮਾਨ ਭਾਈਚਾਰੇ ਦੇ ਲੋਕ ਨਮਾਜ਼ ਅਦਾ ਕਰ ਰਹੇ ਹਨ ਤੇ ਸਿੱਖ ਭਾਈਚਾਰੇ ਦੇ ਲੋਕ ਉਨ੍ਹਾਂ ਦੇ ਪਿੱਛੇ ਹੱਥ ਜੋੜ ਕੇ ਖੜ੍ਹੇ ਹਨ।
ਜੈਜ਼ੀ ਬੀ ਤਸਵੀਰ ਸਾਂਝੀ ਕਰਦਿਆਂ ਲਿਖਦੇ ਹਨ, ‘ਇਹਦੇ ਨਾਲੋਂ ਹੋਰ ਸ਼ਾਂਤਮਈ ਪ੍ਰਦਰਸ਼ਨ ਕਿੱਦਾ ਹੋ ਸਕਦਾ।’ ਤਸਵੀਰ ਨਾਲ ਜੈਜ਼ੀ ਬੀ ਨੇ ‘ਅੱਜ ਭਾਰਤ ਬੰਦ ਹੈ’ ਤੇ ‘ਮੋਦੀ ਹਾਂ ਜਾਂ ਨਾਂਹ’ ਦੇ ਹੈਸ਼ਟੈਗ ਵੀ ਲਿਖੇ ਹਨ।
ਇਸ ਤੋਂ ਇਲਾਵਾ ਜੈਜ਼ੀ ਬੀ ਦੀ ਇਕ ਵੀਡੀਓ ਵੀ ਖੂਬ ਵਾਇਰਲ ਹੋ ਰਹੀ ਹੈ, ਜਿਸ ’ਚ ਲੰਡਨ ਵਿਖੇ ਪ੍ਰਦਰਸ਼ਨ ਕਰ ਰਹੇ ਪੰਜਾਬੀਆਂ ਨੂੰ ਪੁਲਸ ਵਲੋਂ ਧੱਕੇ ਮਾਰੇ ਜਾ ਰਹੇ ਹਨ। ਜੈਜ਼ੀ ਬੀ ਦੀ ਇਹ ਵੀਡੀਓ ਪੰਜਾਬੀ ਕਲਾਕਾਰਾਂ ਵਲੋਂ ਸਾਂਝੀ ਕੀਤੀ ਜਾ ਰਹੀ ਹੈ ਤੇ ਲੰਡਨ ਪੁਲਸ ਦੇ ਇਸ ਵਰਤਾਰੇ ਦੀ ਨਿੰਦਿਆ ਵੀ ਖੂਬ ਹੋ ਰਹੀ ਹੈ।
ਨੋਟ– ਜੈਜ਼ੀ ਬੀ ਵਲੋਂ ਸਾਂਝੀ ਕੀਤੀ ਇਸ ਤਸਵੀਰ ਤੇ ਵੀਡੀਓ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।
ਭਾਰਤ ਬੰਦ ਦੇ ਤਹਿਤ ਕਿਸਾਨਾਂ ਨੇ ਮੋਗਾ-ਜਲੰਧਰ ਨੈਸ਼ਨਲ ਹਾਈਵੇ ਕੀਤਾ ਜਾਮ
NEXT STORY