ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਥਾਣਾ ਸਦਰ ਪੁਲਸ ਨੇ ਪਿੰਡ ਥਾਂਦੇਵਾਲਾ ਵਿਖੇ ਜੇ. ਸੀ. ਬੀ. ਮਸ਼ੀਨ ਨਾਲ ਕੰਧਾਂ ਢਾਹੁਣ ਤੋਂ ਰੋਕਣ ’ਤੇ ਤੇਜ਼ਾਬ ਸੁੱਟਣ ਦੇ ਮਾਮਲੇ ਵਿਚ ਇਕ ਔਰਤ ਸਮੇਤ ਅੱਠ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਜਦਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਪਿੰਡ ਥਾਂਦੇਵਾਲਾ ਨਿਵਾਸੀ ਸੁਖਦੀਪ ਸਿੰਘ ਪੁੱਤਰ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਹੀ ਨਿਵਾਸੀ ਜਗਮੀਤ ਸਿੰਘ ਪੁੱਤਰ ਬਲਵੀਰ ਸਿੰਘ, ਹਰਮਨਦੀਪ ਸਿੰਘ ਪੁੱਤਰ ਜਗਜੀ ਸਿੰਘ, ਸੁਖਦੇਵ ਸਿੰਘ ਪੁੱਤਰ ਗੁਰਮੀਤ ਸਿੰਘ, ਲਾਲੀ ਸਿੰਘ ਪੁੱਤਰ ਮੋਹਨ ਸਿੰਘ, ਰਾਜਾ ਸਿੰਘ ਪੁੱਤਰ ਰਜਿੰਦਰ ਸਿੰਘ, ਗੋਰਾ ਸਿੰਘ ਪੁੱਤਰ ਰਾਜਾ ਸਿੰਘ, ਯਾਦਵਿੰਦਰ ਸਿੰਘ ਪੁੱੱਤਰ ਭਪਲਾ ਸਿੰਘ ਅਤੇ ਕਰਮਜੀਤ ਕੌਰ ਪਤਨੀ ਜਗਜੀਤ ਸਿੰਘ ਜੇਸੀਬੀ ਨਾਲ ਉਨ੍ਹਾਂ ਦੀਆਂ ਕੰਧਾਂ ਢਾਹੁਣ ਲੱਗ ਗਏ।
ਉਨ੍ਹਾਂ ਨੇ ਜਦੋਂ ਉਕਤ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਤੇਜ਼ਾਬ ਸੁੱਟ ਦਿੱਤਾ ਅਤੇ ਉਨ੍ਹਾਂ ਦੇ ਤਾਏ ਦੀ ਮਾਰਕੁੱਟ ਵੀ ਕੀਤੀ। ਪੁਲਸ ਨੇ ਸੁਖਦੀਪ ਸਿੰਘ ਦੀ ਸ਼ਿਕਾਇਤ ’ਤੇ ਉਕਤ ਅੱਠ ਲੋਕਾਂ ਨੂੰ ਨਾਮਜ਼ਦ ਕਰਦੇ ਹਏ ਧਾਰਾ 323, 324, 326 ਏ, 453, 120 ਬੀ, 148, 149 ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਅਜੇ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।
14,400 ਨਸ਼ੀਲੀਆਂ ਗੋਲੀਆਂ ਸਣੇ 2 ਮੋਟਰਸਾਈਕਲ ਸਵਾਰ ਪੁਲਸ ਅੜ੍ਹਿੱਕੇ
NEXT STORY