ਪਟਿਆਲਾ : ਕਿਸਾਨਾਂ ਵਲੋਂ ਦਿੱਲੀ ਕੂਚ ਲਈ ਪੂਰੀ ਤਿਆਰੀ ਖਿੱਚ ਲਈ ਗਈ ਹੈ। ਸ਼ੰਭੂ ਬਾਰਡਰ 'ਤੇ ਇਸ ਵੇਲੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਕਿਸਾਨਾਂ ਨੇ ਜੇ. ਸੀ. ਬੀ. ਮਸ਼ੀਨਾਂ ਰਾਹੀਂ ਬੈਰੀਕੇਡ ਪੁੱਟਣ ਦੀ ਤਿਆਰੀ ਖਿੱਚੀ ਹੋਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਸ਼ੀਰਵਾਦ ਹੈ ਅਤੇ ਉਨ੍ਹਾਂ ਨੇ ਦਿੱਲੀ ਮੋਰਚਾ ਫਤਿਹ ਕਰ ਲੈਣਾ ਹੈ। ਜੇ. ਸੀ. ਬੀ. ਮਸ਼ੀਨਾਂ ਦੇ ਨਾਲ-ਨਾਲ ਵੱਡੀਆਂ ਪੋਕਲੇਨ ਮਸ਼ੀਨਾਂ ਵੀ ਪੁਲਸ ਬੈਰੀਕੇਡ ਤੋੜਨ ਲਈ ਸ਼ੰਭੂ ਬਾਰਡਰ ਸਰਹੱਦ 'ਤੇ ਪੁੱਜ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰਨਾਕ ਬੀਮਾਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ, ਮਰਦਾਂ ਨੂੰ ਹੈ ਜ਼ਿਆਦਾ ਖ਼ਤਰਾ
ਇਨ੍ਹਾਂ ਮਸ਼ੀਨਾਂ ਨੂੰ ਪੁਲਸ ਦੇ ਅੱਥਰੂ ਗੈਸ ਦੇ ਗੋਲਿਆਂ ਅਤੇ ਰਬੜ ਦੀਆਂ ਗੋਲੀਆਂ ਤੋਂ ਬਚਾਉਣ ਲਈ ਲਿਆਂਦਾ ਗਿਆ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਟਰੈਕਟਰ ਵੀ ਸ਼ੰਭੂ ਬਾਰਡਰ 'ਤੇ ਪੁੱਜੇ ਹੋਏ ਹਨ। ਉਧਰ ਦੂਜੇ ਪਾਸੇ ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਸ ਨੇ ਵੀ ਸਖ਼ਤ ਇੰਤਜ਼ਾਮ ਕੀਤੇ ਹੋਏ ਹਨ। ਕਿਸਾਨਾਂ ਵਲੋਂ ਲਗਾਤਾਰ ਜੈਕਾਰੇ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ
ਇਸੇ ਦਰਮਿਆਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਅਤੇ ਪੰਜਾਬ ਸਰਕਾਰ ਨੂੰ ਹਿੰਸਾ ਫੈਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ। ਕੇਂਦਰ ਦੇ ਅੰਦਾਜ਼ੇ ਅਨੁਸਾਰ ਪੰਜਾਬ-ਹਰਿਆਣਾ ਸਰਹੱਦ 'ਤੇ 1200 ਟਰੈਕਟਰ-ਟਰਾਲੀਆਂ, 300 ਕਾਰਾਂ ਅਤੇ 10 ਮਿੰਨੀ ਬੱਸਾਂ ਅਤੇ ਕਈ ਹੋਰ ਛੋਟੇ ਵਾਹਨਾਂ ਸਮੇਤ 14,000 ਦੇ ਕਰੀਬ ਲੋਕ ਇਕੱਠੇ ਹੋਏ ਹਨ। ਕੇਂਦਰ ਵੱਲੋਂ ਪੰਜਾਬ ਸਰਕਾਰ ਅੱਗੇ ਇਸ ਦਾ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਰਾਬ ਮੌਸਮ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ, ਮੋਬਾਈਲ ਦੀ ਜਗ੍ਹਾ ਵਾਕੀ-ਟਾਕੀ ਦੀ ਕਰ ਰਹੇ ਵਰਤੋਂ
NEXT STORY