ਕਪੂਰਥਲਾ (ਜ. ਬ)- ਕਪੂਰਥਲਾ ਵਿਖੇ 22 ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਕਤ ਹਾਦਸਾ ਜੇ. ਸੀ. ਬੀ. ਦੀ ਮਸ਼ੀਨ 'ਤੇ ਕੰਮ ਕਰਦੇ ਸਮੇਂ ਵਾਪਰਿਆ। ਪਰਿਵਾਰ ਵਾਲੇ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਸੰਦੀਪ ਦੀ ਵਾਸੀ ਪਿੰਡ ਧਵਾਖਾ ਜਗੀਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ:ਜਲੰਧਰ 'ਚ ਵੱਡੀ ਵਾਰਦਾਤ! ਸਪੋਰਟਸ ਦੀ ਦੁਕਾਨ 'ਤੇ ਲੱਖਾਂ ਦੀ ਚੋਰੀ, ਘਟਨਾ CCTV 'ਚ ਹੋਈ ਕੈਦ
ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜੇ. ਸੀ. ਬੀ. ਮਸ਼ੀਨ ਕੰਮ ਦੌਰਾਨ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ। ਮਸ਼ੀਨ ਦੇ ਮਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਦੀਪ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਉਨ੍ਹਾਂ ਕੋਲ ਕੰਮ ਕਰ ਰਿਹਾ ਸੀ। ਹਾਦਸੇ ਸਮੇਂ ਸੰਦੀਪ ਮਸ਼ੀਨ ਦੇ ਕੋਲ ਖੜ੍ਹਾ ਸੀ। ਜਦੋਂ ਮਸ਼ੀਨ ਬਿਜਲੀ ਦੀਆਂ ਤਾਰਾਂ ਨਾਲ ਟਕਰਾਈ ਤਾਂ ਪੂਰੀ ਮਸ਼ੀਨ ਵਿੱਚ ਕਰੰਟ ਆ ਗਿਆ ਅਤੇ ਜਿਵੇਂ ਹੀ ਸੰਦੀਪ ਦਾ ਹੱਥ ਮਸ਼ੀਨ ਨੂੰ ਲੱਗਿਆ, ਉਸ ਨੂੰ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ ਅਤੇ ਉਹ ਦੂਰ ਜਾ ਡਿੱਗਿਆ।
ਘਟਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਸੰਦੀਪ ਨੂੰ ਚੁੱਕ ਕੇ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਉੱਥੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਚਾਚਾ ਬਲਬੀਰ ਰਾਮ ਨੇ ਦੱਸਿਆ ਕਿ ਸੰਦੀਪ ਬੁੱਧਵਾਰ ਨੂੰ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਗਿਆ ਸੀ ਅਤੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਨੂੰ ਫ਼ੋਨ ਰਾਹੀਂ ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲੀ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਥਿਆਰਾਂ ਦੀਆਂ ਇੰਸਟਾਗ੍ਰਾਮ ’ਤੇ ਫੋਟੋਆਂ ਪਾਉਣ ਵਾਲਾ ਨਾਮਜ਼ਦ
NEXT STORY