ਚੰਡੀਗੜ੍ਹ : ਜਲੰਧਰ ਵਿਕਾਸ ਅਥਾਰਟੀ (ਜੇ. ਡੀ. ਏ.) ਵੱਲੋਂ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਗਈ ਹੈ। ਇਹ ਈ-ਨਿਲਾਮੀ ਅੱਜ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ 19 ਦਸੰਬਰ ਨੂੰ ਦੁਪਹਿਰ 1 ਵਜੇ ਖ਼ਤਮ ਹੋਵੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੂੰ ਦੱਸਿਆ ਕਿ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ 'ਚ ਸਥਿਤ ਕੁੱਲ 19 ਜਾਇਦਾਦਾਂ ਨਿਲਾਮੀ ਲਈ ਉਪਲੱਬਧ ਹਨ।
ਇਹ ਵੀ ਪੜ੍ਹੋ : ਪੰਜਾਬੀ 'ਚ ਸਾਈਨ ਬੋਰਡ ਨਾ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਮਾਨ ਸਰਕਾਰ, ਇਸ ਤਾਰੀਖ਼ ਮਗਰੋਂ ਹੋਵੇਗੀ ਕਾਰਵਾਈ
ਇਸ ਈ-ਨਿਲਾਮੀ 'ਚ ਉਪਲੱਬਧ ਜਾਇਦਾਦਾਂ ਦੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਰਿਹਾਇਸ਼ੀ ਪਲਾਟਾਂ ਦੀ ਸ਼ੁਰੂਆਤੀ ਕੀਮਤ 32.79 ਲੱਖ ਰੁਪਏ ਅਤੇ ਬੂਥਾਂ ਲਈ ਇਹ ਕੀਮਤ 14.64 ਲੱਖ ਰੁਪਏ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਛੁੱਕ ਬੋਲੀਕਾਰਾਂ ਨੂੰ ਬੋਲੀ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਈ-ਆਕਸ਼ਨ ਪੋਰਟਲ www.puda.e-auctions.in 'ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਭਰਤੀ ਹੋਣ ਵਾਲਿਆਂ ਲਈ ਖ਼ੁਸ਼ਖ਼ਬਰੀ, ਕੈਬਨਿਟ 'ਚ ਲਿਆ ਗਿਆ ਵੱਡਾ ਫ਼ੈਸਲਾ
ਇਸ ਪੋਰਟਲ 'ਤੇ ਨਿਲਾਮੀ ਲਈ ਪੇਸ਼ ਜਾਇਦਾਦਾਂ ਦੇ ਵੇਰਵੇ ਅਤੇ ਈ-ਨਿਲਾਮੀ ਦੇ ਨਿਯਮ ਅਤੇ ਸ਼ਰਤਾਂ ਵੀ ਉਪਲੱਬਧ ਹਨ। ਬੁਲਾਰੇ ਨੇ ਅੱਗੇ ਦੱਸਿਆ ਗਿਆ ਕਿ ਸਫ਼ਲ ਬੋਲੀਕਾਰਾਂ ਨੂੰ ਬੋਲੀ ਦੀ ਕੀਮਤ ਦਾ 25 ਫ਼ੀਸਦ ਅਦਾ ਕਰਨ 'ਤੇ ਸਬੰਧਿਤ ਸਾਈਟ ਦਾ ਕਬਜ਼ਾ ਦੇ ਦਿੱਤਾ ਜਾਵੇਗਾ ਅਤੇ ਸਲਾਨਾ 9.5 ਫ਼ੀਸਦ ਵਿਆਜ ਦਰ ‘ਤੇ ਕਿਸ਼ਤਾਂ 'ਚ ਬਕਾਇਆ ਰਕਮ ਦੀ ਅਦਾਇਗੀ ਕਰਨੀ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ
NEXT STORY