ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐੱਨ. ਓ. ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਸਿਹਤ ਸਹੂਲਤਾਂ ’ਚ ਮੋਹਰੀ ਮਲੋਟ ਦਾ ਇਹ ਹਸਪਤਾਲ, ਮਿਲਿਆ ‘ਏ’ ਗ੍ਰੇਡ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ’ਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਮਰਨਜੀਤ ਕੌਰ ਅਤੇ ਪ੍ਰਨੀਤ ਕੌਰ ਨੇ ਏਸ਼ੀਆ ਕੱਪ ’ਚ ਮਾਰੀਆਂ ਵੱਡੀਆਂ ਮੱਲਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਪਹਿਲਾਂ ਪੀਤੀ ਇਕੱਠੇ ਸ਼ਰਾਬ ਤੇ ਖਾਧੀ ਰੋਟੀ, ਫਿਰ ਮਾਮੂਲੀ ਗੱਲ ਪਿੱਛੇ ਚਾਕੂ ਮਾਰ ਕੇ ਸਾਥੀ ਦਾ ਕਰ ਦਿੱਤਾ ਕਤਲ
NEXT STORY