ਅਮ੍ਰਿੰਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਛੇਹਰਟਾ ’ਚ ਉਸ ਸਮੇਂ ਸੋਗ ਦੀ ਲਹਿਰ ਪੈਦੀ ਹੋ ਗਈ, ਜਦੋਂ ਜੇਠ ਅਤੇ ਜਠਾਣੀ ਦੇ ਤਾਅਨਿਆਂ ਤੋਂ ਪ੍ਰੇਸ਼ਾਨ ਹੋ ਕੇ ਇਕ ਦਰਾਣੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਪ੍ਰੀਤ ਕੌਰ ਦੇ ਪਤੀ ਰੋਹਿਤ ਪਾਸੀ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਵਿਪਨ ਪਾਸੀ ਅਤੇ ਉਸ ਦੀ ਭਾਬੀ ਪਲਕ ਪਾਸੀ ਅਕਸਰ ਹੀ ਉਨ੍ਹਾਂ ਨਾਲ ਲੜਾਈ ਝਗੜਾ ਕਰਦੇ ਰਹਿੰਦੇ ਹਨ। ਘਰ ਵਿੱਚ ਉਨ੍ਹਾਂ ਦੇ ਨਾਲ ਜ਼ਿਆਦਾ ਬੋਲਚਾਲ ਵੀ ਨਹੀਂ ਸੀ, ਜਿਸ ਦੇ ਬਾਵਜੂਦ ਉਸ ਦੇ ਭਰਾ-ਭਾਬੀ ਉਸ ਦੀ ਪਤਨੀ ਹਰਪ੍ਰੀਤ ਕੌਰ ਨੂੰ ਤਾਅਨੇ ਮਿਹਣੇ ਮਾਰਦੇ ਰਹਿੰਦੇ ਸਨ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦਾ ਗੋਲਡ ਮੈਡਲਿਸਟ ਖਿਡਾਰੀ ਖਾ ਰਿਹਾ ਦਰ-ਦਰ ਦੀਆਂ ਠੋਕਰਾਂ, ਸਬਜ਼ੀ ਵੇਚ ਕਰ ਰਿਹੈ ਗੁਜ਼ਾਰਾ
ਪੀੜਤ ਪਤੀ ਨੇ ਦੱਸਿਆ ਕਿ ਬੀਤੀ ਰਾਤ ਵੀ ਉਸ ਦੀ ਵੱਡੀ ਭਾਬੀ ਪਲਕ ਪਾਸੀ ਅਤੇ ਵੱਡੇ ਭਰਾ ਵਿਪਨ ਪਾਸੀ ਨੇ ਉਨ੍ਹਾਂ ਨਾਲ ਝਗੜਾ ਕੀਤਾ ਤੇ ਉਨ੍ਹਾਂ ਨੂੰ ਕਾਫੀ ਮੰਦਾ ਬੋਲ੍ਹਿਆ। ਇਸੇ ਗੱਲ ਤੋਂ ਪਰੇਸ਼ਾਨ ਹੋ ਕੇ ਉਸ ਦੀ ਪਤਨੀ ਨੇ ਆਪਣੇ ਜੇਠ-ਜਠਾਣੀ ਦੇ ਨਾਮ ’ਤੇ ਸੁਸਾਇਡ ਨੋਟ ਲਿਖ ਕੇ ਖ਼ੁਦਕੁਸ਼ੀ ਕਰ ਲਈ। ਪੱਤਰ ’ਚ ਲਿਖਿਆ ਹੋਇਆ ਸੀ ਕਿ ਇਨ੍ਹਾਂ ਨੇ ਮੈਨੂੰ ਬਹੁਤ ਜ਼ਿਆਦਾ ਅਪਸ਼ਬਦ ਬੋਲ੍ਹੇ ਹਨ, ਜੋ ਬਰਦਾਸ਼ਤ ਯੋਗ ਨਹੀਂ ਹਨ। ਮੈਂ ਆਪਣੇ ਜੇਠ-ਜਠਾਣੀ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਰਹੀ ਹੈ। ਮੇਰੀ ਮੌਤ ਦੇ ਇਹ ਦੋਵੇਂ ਜ਼ਿੰਮੇਵਾਰ ਹਨ।
ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ
ਪਤੀ ਨੇ ਦੱਸਿਆ ਕਿ ਅਸੀਂ ਪਿਛਲੇ 2 ਸਾਲ ਤੋਂ ਵੱਖ ਹੋ ਕੇ ਰਹਿ ਰਹੇ ਸਨ। ਇਨ੍ਹਾਂ ਨੇ ਆਪਣੇ ਘਰ ’ਚੋਂ ਮਾਤਾ-ਪਿਤਾ ਨੂੰ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਉਹ ਸਾਡੇ ਨਾਲ ਰਹਿ ਰਹੇ ਸਨ। ਮੇਰੇ ਭਰਾ-ਭਾਬੀ ਤੋਂ ਇਹ ਬਰਦਾਸ਼ਤ ਨਹੀਂ ਸੀ ਹੋ ਰਿਹਾ ਸੀ ਕਿ ਅਸੀਂ ਮਾਤਾ-ਪਿਤਾ ਨੂੰ ਨਾਲ ਰੱਖ ਕੇ ਰੋਟੀ ਦਿੰਦੇ ਹਨ। ਪੀੜਤ ਨੇ ਕਿਹਾ ਕਿ ਉਹ ਪੁਲਸ ਪਾਸੋਂ ਇਨਸਾਫ ਦੀ ਗੁਹਾਰ ਲਗਾਉਂਦੇ ਹਨ ਕਿ ਉਸ ਦੇ ਭਰਾ ਅਤੇ ਭਾਬੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ
ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜੇਠ ਜੇਠਾਣੀ ਤੋਂ ਦੁਖੀ ਹੋ ਕੇ ਹਰਪ੍ਰੀਤ ਕੌਰ ਨੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾ ਦਿੱਤਾ ਹੈ। ਮ੍ਰਿਤਕ ਹਰਪ੍ਰੀਤ ਕੌਰ ਦੇ ਪਤੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਜੇਠ-ਜਠਾਣੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ
ਕੈਬ ’ਚ ਰੁੜੀ ਕੁੜੀ ਦੀ ਮਿਲੀ ਲਾਸ਼, 2 ਦਿਨ ਪਹਿਲਾਂ ਹੀ ਜੁਆਇੰਨ ਕੀਤੀ ਸੀ ਕੰਪਨੀ
NEXT STORY