ਮੋਗਾ : ਮੋਗਾ ਦੇ ਭੀੜ-ਭਾੜ ਵਾਲੇ ਬਾਜ਼ਾਰ ਰਾਮਗੰਜ ਮੰਡੀ ਵਿਚ ਦਿਨ-ਦਿਹਾੜੇ ਏਸ਼ੀਅਨ ਜਿਊਲਰਜ਼ ਸ਼ਾਪ ’ਤੇ ਲੁੱਟ ਦੀ ਵਾਰਦਾਤ ਦੌਰਾਨ ਸੁਨਿਆਰੇ ਦਾ ਕਤਲ ਕਰਨ ਵਾਲੇ ਚਾਰ ਲੁਟੇਰਿਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੋਗਾ ਪੁਲਸ ਨੇ ਏ. ਜੀ. ਟੀ. ਐੱਫ. ਨਾਲ ਬਿਹਾਰ ਪੁਲਸ ਅਤੇ ਕੇਂਦਰੀ ਏਜੰਸੀਆਂ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ ਮੋਗਾ ’ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਬਿਹਾਰ ’ਚੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗ਼ਲਤੀ ਨਾਲ ਫੜੀ ਗਈ 8.49 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’
ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਵਿਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਮੁਲਜ਼ਮਾਂ ਵਲੋਂ ਵਾਰਦਾਤ ਦੌਰਾਨ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ। ਇਸ ਦੌਰਾਨ ਮੁਲਜ਼ਮਾਂ ਕੋਲੋਂ ਲਾਇਸੰਸੀ ਰਿਵਾਲਵਰ ਵੀ ਬਰਾਮਦ ਹੋਇਆ ਹੈ, ਜਿਹੜਾ ਉਨ੍ਹਾਂ ਨੇ ਸਟੋਰ ਮਾਲਕ ਤੋਂ ਲੁੱਟਿਆ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਖੇ ਮਾਮਲਾ ਦਰਜ ਹੈ। ਡੀ. ਜੀ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਸ ਅਪਰਾਧਕ ਅਨਸਰਾਂ ’ਤੇ ਪੂਰੀ ਨੱਥ ਵਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਸਮਾਰਟ ਸਿਟੀ ਦੇ LED ਸਟਰੀਟ ਲਾਈਟ ਸਕੈਂਡਲ ’ਚ ਇਕ ਰਿਟਾਇਰਡ IAS ਅਧਿਕਾਰੀ ਤੋਂ ਵਿਜੀਲੈਂਸ ਦੀ ਪੁੱਛਗਿੱਛ ਸੰਭਵ
NEXT STORY