ਸੁਰਸਿੰਘ/ਭਿੱਖੀਵਿੰਡ, (ਗੁਰਪ੍ਰੀਤ ਢਿੱਲੋਂ)- ਪਿੰਡ ਬੈਂਕਾ 'ਚ ਬੀਤੀ ਰਾਤ ਚੋਰਾਂ ਨੇ ਇਕ ਘਰ 'ਚ ਦਾਖਲ ਹੋ ਕੇ ਦੋ ਤੋਲੇ ਸੋਨੇ ਦੇ ਗਹਿਣਿਆਂ ਸਮੇਤ ਕਾਫੀ ਘਰੇਲੂ ਸਾਮਾਨ ਚੋਰੀ ਕਰ ਲਿਆ। ਸਥਾਨਕ ਪੁਲਸ ਚੌਕੀ 'ਚ ਦਿੱਤੀ ਸ਼ਿਕਾਇਤ 'ਚ ਵਿਧਵਾ ਹਰਪਿੰਦਰ ਕੌਰ ਨੇ ਦੱਸਿਆ ਕਿ ਚੋਰਾਂ ਨੇ ਗਹਿਣਿਆਂ ਤੋਂ ਇਲਾਵਾ ਬਿਸਤਰੇ, ਕੰਬਲ ਅਤੇ ਕੁਝ ਨਕਦੀ ਚੋਰੀ ਕਰ ਲਈ। ਪੁਲਸ ਚੌਕੀ ਇੰਚਾਰਜ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਚੋਰਾਂ ਦੀ ਭਾਲ ਜਾਰੀ ਹੈ।
ਸ਼ਰਾਬ ਪੀਣ ਨਾਲ ਹੋ ਰਹੀਆਂ ਨੇ ਮੌਤਾਂ
NEXT STORY