ਝਬਾਲ (ਨਰਿੰਦਰ) : ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਗੰਡੀਵਿੰਡ ਵਿਖੇ 7 ਸਾਲਾ ਬੱਚੀ ਦਾ ਬੇਰਦਰਦੀ ਨਾਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋਂ : ਖਾਲਿਸਤਾਨ ਬਣਾਉਣ ਦਾ ਦਾਅਵਾ ਕਰ ਰਹੇ ਗੁਰਪਤਵੰਤ ਪਨੂੰ ਨੇ ਭਾਰਤ ਸਰਕਾਰ ਨੂੰ ਦਿੱਤੀ ਚੁਣੌਤੀ
ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕਾ ਲਵਜੀਤ ਕੌਰ ਦੇ ਪਿਤਾ ਚਰਨਜੀਤ ਸਿੰਘ ਪੁੱਤਰ ਲਾਭ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਲਵਜੀਤ ਕੌਰ ਕੱਲ੍ਹ ਦੁਪਹਿਰ ਸਮੇਂ ਪਸ਼ੂਆਂ ਵਾਲੀ ਹਵੇਲੀ 'ਚ ਨਹਾਉਣ ਗਈ ਸੀ। ਕਾਫ਼ੀ ਸਮੇਂ ਬਾਅਦ ਜਦੋਂ ਉਹ ਵਾਪਸ ਨਹੀਂ ਆਈ ਤਾਂ ਉਸ ਦੀ ਅਸੀਂ ਕਾਫ਼ੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਇਸ ਤੋਂ ਬਾਅਦ ਅਸੀਂ ਪੁਲਸ ਇਤਲਾਹ ਦਿੱਤੀ। ਪੁਲਸ ਨੇ ਜਦੋਂ ਪਿੰਡ 'ਚ ਇਕ ਬੰਦ ਪਈ ਹਵੇਲੀ ਜਾ ਕੇ ਵੇਖਿਆ ਤਾਂ ਬੱਚੀ ਉਥੇ ਰੱਸੀਆਂ ਨਾਲ ਬੰਨ੍ਹੀ ਹੋਈ ਸੀ ਤੇ ਉਸ ਨੂੰ ਤੁਰੰਤ ਖੋਲ੍ਹ ਕੇ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋਂ : ਗ੍ਰੰਥੀ ਦੀ ਕਰਤੂਤ: ਪਾਠ ਸਿੱਖਣ ਆਈ ਨਾਬਾਲਗ ਕੁਡ਼ੀ ਨਾਲ ਕੀਤਾ ਗਲਤ ਕੰਮ, ਵਾਇਰਲ ਹੋਈ ਵੀਡੀਓ
ਥਾਣਾ ਸਰਾਏ ਖਾਂ ਦੇ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੱਚੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਦੇ ਬਿਆਨਾਂ ਦੇ ਆਧਾਰ 'ਤੇ 5 ਸ਼ੱਕੀ ਵਿਅਕਤੀਆਂ ਖਿਲ਼ਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾ ਸਪੱਸ਼ਟ ਹੋਣਗੇ।
ਇਹ ਵੀ ਪੜ੍ਹੋਂ : ਗ੍ਰੰਥੀ ਵਲੋਂ ਗਲਤ ਹਰਕਤਾਂ ਕਰਨ ਦਾ ਮਾਮਲਾ, ਪੀੜਤਾ ਨੇ ਦੱਸਿਆ ਵੀਡੀਓ ਵਾਇਰਲ ਕਰਨ ਦੀਆਂ ਦਿੰਦਾ ਸੀ ਧਮਕੀਆਂ
ਅੰਮ੍ਰਿਤਸਰ ਤੋਂ ਬਾਅਦ ਹੁਣ 'ਪਟਿਆਲਾ' 'ਚ ਲਾਸ਼ਾਂ ਦੀ ਅਦਲਾ-ਬਦਲੀ, ਮਚੀ ਹਫੜਾ-ਦਫੜੀ
NEXT STORY