ਮਾਛੀਵਾੜਾ ਸਾਹਿਬ (ਟੱਕਰ) : ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ ਝਾੜ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਏ ਜਾ ਰਹੇ ਯੂਥ ਐਂਡ ਹੈਰੀਟੇਜ਼ ਫੈਸਟੀਵਲ ਜ਼ੋਨ-ਬੀ ਚੰਡੀਗੜ੍ਹ ਦਾ ਅੱਜ ਆਗਾਜ਼ ਹੋ ਗਿਆ। ਇਸ ਫੈਸਟੀਵਲ ਵਿਚ ਕੁੱਲ 9 ਕਾਲਜਾਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ, ਜੋ ਕਿ 26 ਨਵੰਬਰ ਤੱਕ ਜਾਰੀ ਰਹੇਗਾ। ਅੱਜ ਫੈਸਟੀਵਲ ਦਾ ਆਗਾਜ਼ ਕਾਲਜ ਵਿਦਿਆਰਥਣਾਂ ਨੇ ਸ਼ਬਦ ਗਾਇਨ ਨਾਲ ਕੀਤਾ ਅਤੇ ਮੁੱਖ ਮਹਿਮਾਨ ਵਜੋਂ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਅਜਮੇਰ ਸਿੰਘ ਖੇੜਾ, ਅਕਾਲੀ ਦਲ ਦੇ ਜਨਰਲ ਸਕੱਤਰ ਸੰਤਾ ਸਿੰਘ ਉਮੈਦਪੁਰ ਅਤੇ ਹਲਕਾ ਸਮਰਾਲਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਸ਼ਮ੍ਹਾ ਰੌਸ਼ਨ ਕਰ ਸੰਯੁਕਤ ਰੂਪ ਵਿਚ ਕੀਤਾ।
ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਆਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸ਼੍ਰੋਮਣੀ ਕਮੇਟੀ ਵਲੋਂ ਕਾਲਜ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਭੇਜੀ ਗਈ। ਡਾ. ਨਿਰਮਲ ਜੌੜਾ ਡਾਇਰੈਕਟਰ ਯੂਥ ਵੈਲਫੇਅਰ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਨੁਸਾਰ ਯੁਵਕ ਮੇਲੇ ਦਾ ਥੀਮ ‘ਕੁਦਰਤ ਨੂੰ ਪਿਆਰ ਅਤੇ ਸਤਿਕਾਰ ਦਿਓ’ ਰੱਖਿਆ ਗਿਆ ਹੈ। ਇਸ ਮੌਕੇ 9 ਕਾਲਜਾਂ ਦੀਆਂ ਵਿਦਿਆਰਥਣਾਂ ਸਾਹਿਤਕ, ਸੱਭਿਆਚਾਰਕ ਅਤੇ ਕਲਾਤਮਿਕ ਹੁਨਰ ਦੀਆਂ ਕੁੱਲ 62 ਵੰਨਗੀਆਂ ’ਚ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਹਿੱਸਾ ਲੈ ਰਹੀਆਂ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਪਵਾਤ, ਹਰਦੀਪ ਸਿੰਘ ਬਹਿਲੋਲਪੁਰ, ਹਰਜਤਿੰਦਰ ਸਿੰਘ ਬਾਜਵਾ, ਜੱਥੇ. ਹਰਬੰਸ ਸਿੰਘ ਭਰਥਲਾ, ਜਸਪਾਲ ਸਿੰਘ ਜੱਜ, ਚਰਨਜੀਤ ਸਿੰਘ ਲੱਖੋਵਾਲ, ਅਮਰੀਕ ਸਿੰਘ ਹੇਡ਼ੀਆਂ, ਗਿਆਨ ਪ੍ਰਕਾਸ਼ ਕਕਰਾਲਾ, ਜਸਮੇਲ ਸਿੰਘ ਬੌਂਦਲੀ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਯੂਥ ਅਹੁਦੇਦਾਰਾਂ ਦੀ ਸੂਚੀ ਜਾਰੀ, ਵਿਧਾਇਕ ਰੋਜ਼ੀ ਬਰਕੰਦੀ ਨੇ ਦਿੱਤੀ ਵਧਾਈ
NEXT STORY