ਗੁਰਦਾਸਪੁਰ(ਹਰਮਨ, ਵਿਨੋਦ)- ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ’ਚ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਆਈ. ਐੱਸ. ਸਕਿਓਰਿਟੀ ਕੰਪਨੀ ਵੱਲੋਂ 19.05.2025 ਤੋਂ 03.06.2025 ਤੱਕ ਜ਼ਿਲ੍ਹਾ ਗੁਰਦਾਸਪੁਰ ’ਚ ਬਲਾਕ ਪੱਧਰ ’ਤੇ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਮਈ ਨੂੰ ਬੀ. ਡੀ. ਪੀ. ਓ. ਦਫਤਰ ਗੁਰਦਾਸਪੁਰ, 20 ਮਈ ਨੂੰ ਬੀ. ਡੀ. ਪੀ. ਓ. ਦਫਤਰ ਬਟਾਲਾ, 21 ਮਈ ਨੂੰ ਬੀ. ਡੀ. ਪੀ. ਓ. ਦਫਤਰ ਧਾਰੀਵਾਲ, 22 ਮਈ ਨੂੰ ਬੀ. ਡੀ. ਪੀ. ਓ. ਦਫਤਰ ਕਲਾਨੌਰ, 23 ਮਈ ਨੂੰ ਬੀ. ਡੀ. ਪੀ. ਓ. ਦਫਤਰ ਡੇਰਾ ਬਾਬਾ ਨਾਨਕ, 26 ਮਈ ਨੂੰ ਬੀ. ਡੀ. ਪੀ. ਓ. ਦਫਤਰ ਫਤਹਿਗੜ੍ਹ ਚੂੜੀਆਂ, 27 ਮਈ ਨੂੰ ਬੀ. ਡੀ. ਪੀ. ਓ. ਦਫਤਰ ਕਾਦੀਆਂ, 28 ਮਈ ਨੂੰ ਬੀ. ਡੀ. ਪੀ. ਓ. ਦਫਤਰ ਕਾਦੀਆਂ, 29 ਮਈ ਨੂੰ ਬੀ. ਡੀ. ਪੀ. ਓ. ਦਫਤਰ ਸ੍ਰੀ ਹਰਗੋਬਿੰਦਪੁਰ, 2 ਜੂਨ ਨੂੰ ਬੀ. ਡੀ. ਪੀ. ਓ. ਦਫਤਰ ਦੌਰਾਂਗਲਾ ਅਤੇ 3 ਜੂਨ ਨੂੰ ਬੀ. ਡੀ. ਪੀ. ਓ. ਦਫਤਰ ਦੀਨਾਨਗਰ ਵਿਖੇ ਰੁਜ਼ਗਾਰ ਕੈਂਪ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਸ ਦੀ ਕਾਰਵਾਈ ਜਾਰੀ, ਬੱਸ ਅੱਡਿਆਂ ’ਤੇ ਲਈ ਗਈ ਤਲਾਸ਼ੀ
NEXT STORY