ਬਠਿੰਡਾ(ਮੁਨੀਸ਼ ਗਰਗ)— ਬਠਿੰਡਾ ਦੇ ਪਿੰਡ ਬਾਹੋਯਾਤਰੀ ਦੇ ਇਕ ਨੌਜਵਾਨ ਨੇ ਨੌਕਰੀ ਨਾ ਮਿਲਣ ਕਾਰਨ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦਰਅਸਲ ਨੌਜਵਾਨ ਦਾ ਪਰਿਵਾਰ ਕਰਜ਼ੇ 'ਚ ਡੁੱਬਿਆ ਹੋਇਆ ਹੈ। ਕਰਜ਼ੇ ਤੋਂ ਛੁਟਕਾਰੇ ਲਈ ਨੌਜਵਾਨ ਨੌਕਰੀ ਦੀ ਭਾਲ ਕਰ ਰਿਹਾ ਸੀ ਪਰ ਜਦੋਂ ਅਮਿਤਾਬ ਸਿੰਘ ਨੂੰ ਨੌਕਰੀ ਨਹੀਂ ਮਿਲੀ ਤਾਂ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਉਧਰ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਅਮਿਤਾਬ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਆਈ.ਟੀ.ਆਈ ਦਾ ਕੋਰਸ ਕਰ ਰਿਹਾ ਸੀ।
'ਦੂਜੇ ਸੂਬਿਆਂ ਦੀ ਤਰ੍ਹਾਂ ਪੰਜਾਬ 'ਚ ਵੀ ਪੋਸਤ ਦੀ ਖੇਤੀ ਕਰਨ ਦੀ ਦਿੱਤੀ ਜਾਵੇ ਇਜਾਜ਼ਤ'
NEXT STORY