ਜਲੰਧਰ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਦੇ ਰੁਜ਼ਗਾਰ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਚੰਗੀਆਂ ਨੀਤੀਆਂ ਅਤੇ ਨੇਕ ਉਪਰਾਲਿਆਂ ਤੋਂ ਸੂਬੇ ਦੇ ਨੌਜਵਾਨ ਅਤੇ ਨਾਗਰਿਕ ਬੇਹੱਦ ਖੁਸ਼ ਹਨ। ਪੰਜਾਬ ਸਰਕਾਰ ਹੁਣ ਤੱਕ 45 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਨੌਜਵਾਨਾਂ ਨੂੰ ਦੇ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬੀਓ ਕੱਢ ਲਓ ਕੰਬਲ ਤੇ ਰਜਾਈਆਂ, ਮੌਸਮ ਨੂੰ ਲੈ ਕੇ ਆਈ ਵੱਡੀ Update
ਇਸ ਦੇ ਨਾਲ ਹੀ ਆਉਣ ਵਾਲੇ ਸਮੇਂ 'ਚ ਹੋਰ ਵੀ ਨੌਕਰੀਆਂ ਦਿੱਤੀਆਂ ਜਾਣਗੀਆਂ। ਨੌਜਵਾਨਾਂ ਦਾ ਕਹਿਣਾ ਹੈ ਕਿ ਪਹਿਲੇ ਸਮੇਂ 'ਚ ਤਾਂ ਨੌਕਰੀਆਂ ਮਿਲਦੀਆਂ ਹੀ ਨਹੀਂ ਸੀ ਪਰ ਹੁਣ ਪੰਜਾਬ ਸਰਕਾਰ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦੇ ਰਹੀ ਹੈ। ਨੌਕਰੀਆਂ ਪੂਰੇ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਸਾਰੇ ਕਾਨੂੰਨੀ ਦਾਅ-ਪੇਚ ਪੂਰੇ ਕਰਨ ਤੋਂ ਬਾਅਦ ਹੀ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਰਹੀ ਹੈ।
ਇਹ ਵੀ ਪੜ੍ਹੋ : CM ਮਾਨ ਕਿਸਾਨਾਂ ਨਾਲ ਕਰਨਗੇ ਮੁਲਾਕਾਤ, ਜਾਣੋ ਕਦੋਂ ਰੱਖੀ ਗਈ ਮੀਟਿੰਗ (ਵੀਡੀਓ)
ਮੈਰਿਟ ਦੇ ਆਧਾਰ 'ਤੇ ਮਿਲ ਰਹੀਆਂ ਨੌਕਰੀਆਂ ਕਾਰਨ ਜਿੱਥੇ ਨੌਜਵਾਨ ਖੁਸ਼ ਹਨ, ਉੱਥੇ ਹੀ ਉਨ੍ਹਾਂ ਦੇ ਪਰਿਵਾਰ ਵੀ ਖ਼ੁਸ਼ੀ ਮਨਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਉਨ੍ਹਾਂ ਨੇ ਪੂਰਾ ਕਰ ਦਿਖਾਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਗਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਦੋ ਛੱਟੇ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
NEXT STORY