ਚੰਡੀਗੜ੍ਹ (ਵੈੱਬ ਡੈਸਕ) - ਬੀਤੇ ਦਿਨ ਕਾਂਗਰਸ ਛੱਡਣ ਦਾ ਐਲਾਨ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਗੂ ਰਾਘਵ ਚੱਢਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋਗਿੰਦਰ ਸਿੰਘ ਮਾਨ ਅਤੇ ਉਨ੍ਹਾਂ ਦੇ ਪੁੱਤਰ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਚੋਣ ਪ੍ਰਚਾਰ ’ਚ ਚਮਕਿਆ ਸ਼ਾਲ ਦਾ ਸਟਾਇਲ, ਕੁੜਤੇ-ਪਜਾਮੇ ਨਾਲ ਮੈਚਿੰਗ ਸ਼ਾਲ ਲੈਣ ’ਚ ਸਿੱਧੂ ਸਭ ਤੋਂ ਅੱਗੇ (ਤਸਵੀਰਾਂ)
ਇਸ ਗੱਲ ਦੀ ਜਾਣਕਾਰੀ ਰਾਘਵ ਚੱਢਾ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਦਿੱਤੀ ਹੈ। ਜੋਗਿੰਦਰ ਸਿੰਘ ਮਾਨ ਦੀ ਪਾਰਟੀ ਵਿੱਚ ਸ਼ਾਮਲ ਹੁੰਦੇ ਹੋਇਆਂ ਦੀ ਰਾਘਵ ਚੱਢਾ ਵਲੋਂ ਫੋਟੋ ਟਵੀਟ ’ਚ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਪ੍ਰੇਰਿਤ ਹੋ ਕੇ ਜੋਗਿੰਦਰ ਸਿੰਘ ਮਾਨ ਕਾਂਗਰਸ ਨਾਲ ਆਪਣੀ 50 ਸਾਲ ਪੁਰਾਣੀ ਸਾਂਝ ਨੂੰ ਖ਼ਤਮ ਕਰਦੇ ਹੋਏ ‘ਆਪ’ ਵਿੱਚ ਅੱਜ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਵਿਚ ਪਾਰਟੀ ਦੀ ਇਕਾਈ ਨੂੰ ਵੱਡਾ ਹੁਲਾਰਾ ਮਿਲੇਗਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਦੱਸ ਦੇਈਏ ਕਿ ਸੂਬੇ ਵਿੱਚ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵੱਡੇ ਚਿਹਰੇ ਅਤੇ ਸਾਬਕਾ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਨੇ ਬੀਤੇ ਦਿਨ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਕੈਬਨਿਟ ਰੈਂਕ) ਦੇ ਚੇਅਰਮੈਨ ਦੇ ਅਹੁਦੇ ਤੋਂ ਵੀ ਆਪਣਾ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨਾਲ ਉਨ੍ਹਾਂ ਦਾ ਕਾਂਗਰਸ ਨਾਲ 50 ਸਾਲ ਪੁਰਾਣਾ ਰਿਸ਼ਤਾ ਟੁੱਟ ਗਿਆ। ਜ਼ਿਕਰਯੋਗ ਹੈ ਕਿ ਜੋਗਿੰਦਰ ਸਿੰਘ ਮਾਨ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਨ ਅਤੇ ਉਹ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਸਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ
ਪੰਜਾਬ ਤੇ ਦਿੱਲੀ ਮਾਡਲ ਸਮੇਤ 13 ਨੁਕਾਤੀ ਮਸਲਿਆਂ ’ਤੇ ਲੜੀਆਂ ਜਾਣਗੀਆਂ ਵਿਧਾਨ ਸਭਾ ਚੋਣਾਂ
NEXT STORY