ਜਲੰਧਰ : ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨਾ ਲਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਕਿਸਾਨਾਂ ਨੇ ਧਰਨੇ ਦੀ ਪੂਰੀ ਤਿਆਰੀ ਕਰ ਲਈ ਹੈ। ਇਸੇ ਵਿਚਾਲੇ ਹੁਣ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਵਾਂ ਦੀ ਇਕ ਅਪੀਲ ਵੀ ਸਾਹਮਣੇ ਆਈ ਹੈ।
20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਇਸ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਕਿਸਾਨ 5 ਮਾਰਚ ਦੇ ਧਰਨੇ ਲਈ ਤਿਆਰ ਹਨ। ਇਸ ਦੌਰਾਨ ਵੱਡੀਆਂ ਸੜਕਾਂ ਰਾਹੀਂ ਨਿਕਲਣਾ ਹੈ। ਇਸ ਦੌਰਾਨ ਜੇਕਰ ਪੁਲਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਿਆ ਜਾਂਦਾ ਹੈ ਤਾਂ ਖਾਲੀ ਥਾਂ ਦੇਖ ਕੇ ਉਥੇ ਬੈਠਣਾ ਹੈ। ਕਿਸੇ ਨੇ ਵੀ ਸੜਕਾਂ ਉੱਤੇ ਨਹੀਂ ਬੈਠਣਾ। ਸਰਕਾਰ ਵੱਲੋਂ ਅਕਸਰ ਦੋਸ਼ ਲਾਏ ਜਾਂਦੇ ਹਨ ਕਿ ਕਿਸਾਨ ਸੜਕਾਂ ਜਾਮ ਕਰਦੇ ਹਨ, ਇਸ ਲਈ ਅਜਿਹਾ ਨਹੀਂ ਕਰਨਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਫ਼ਲੇ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਣਾ ਹੈ। ਕਿਸੇ ਵੀ ਥਾਂ ਉੱਤੇ ਕੋਈ ਟਕਰਾਅ ਨਹੀਂ ਕਰਨਾ। ਅੱਗੇ ਦੀ ਰਣਨੀਤੀ ਧਰਨੇ ਉੱਤੇ ਦੱਸੀ ਜਾਵੇਗੀ।
ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ, ਟ੍ਰੈਫਿਕ ਪੁਲਸ ਨੇ ਜਾਰੀ ਕਰ'ਤੀ ਐਡਵਾਇਜ਼ਰੀ
ਦੱਸ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਤੇ ਸੰਯੁਕਤ ਕਿਸਾਨ ਮੋਰਚਾ ਵਿਚਕਾਰ ਪੰਜਾਬ ਭਵਨ, ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ 18 ਮੰਗਾਂ ਦਾ ਮੰਗ ਪੱਤਰ ਮੁੱਖ ਮੰਤਰੀ ਦੇ ਅੱਗੇ ਰੱਖਿਆ ਗਿਆ। ਇਸ ਦੌਰਾਨ 8 ਤੋਂ 9 ਮੰਗਾਂ ’ਤੇ ਹੀ ਵਿਚਾਰ-ਚਰਚਾ ਹੋਈ ਸੀ ਤੇ ਇਸ ਵਿੱਚੋਂ 1-2 ਮੰਗਾਂ ’ਤੇ ਮੁੱਖ ਮੰਤਰੀ ਨੇ ਸਹਿਮਤੀ ਵੀ ਜਤਾ ਦਿੱਤੀ ਸੀ। ਪਰ ਮਗਰੋਂ ਮੁੱਖ ਮੰਤਰੀ ਆਪਣੀ ਅੱਖ ਵਿੱਚ ਇਨਫੈਕਸ਼ਨ ਦੀ ਗੱਲ਼ ਕਰ ਕੇ ਮੀਟਿੰਗ ਛੱਡ ਕੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 5 ਮਾਰਚ ਦਾ ਧਰਨਾ ਨਾ ਲਾਉਣ ਦੀ ਗੱਲ ਆਖੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਕਿਸਾਨਾਂ ਨੇ 5 ਮਾਰਚ ਨੂੰ ਧਰਨਾ ਦੇਣਾ ਹੈ ਤਾਂ ਕਿਸਾਨਾਂ ਨਾਲ ਮੰਨੀਆਂ ਹੋਈਆਂ ਸਾਰੀਆਂ ਮੰਗਾਂ ਵੀ ਰੱਦ ਕਰ ਦਿੱਤੀਆਂ ਜਾਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
NEXT STORY