ਪਟਿਆਲਾ (ਪਰਮੀਤ) : ਅੱਜ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੇ ਸੂਬਾਈ ਧਰਨੇ ਦੌਰਾਨ ਕਿਸਾਨ ਆਗੂ ਜੋਗਿੰਦਰਪਾਲ ਸਿੰਘ ਉਗਰਾਹਾਂ ਵੱਲੋਂ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਅਤੇ ਦਿੱਲੀ ਦੇ ‘ਆਪ’ ਵਿਧਾਇਕ ਅਜੇ ਦੱਤ ਦੀ ਹਾਜ਼ਰੀ ’ਚ ਸਿਆਸੀ ਪਾਰਟੀਆਂ ’ਤੇ ਜੰਮ ਕੇ ਹਮਲੇ ਕੀਤੇ ਗਏ। ਉਗਰਾਹਾਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਮਨੋਰਥ ਪੱਤਰ ’ਚ ਇਹ ਨਹੀਂ ਲਿਖਿਆ ਕਿ ਉਹ ਡਬਲਿਊ. ਟੀ. ਓ. ਦੇ ਹੋਏ ਸਮਝੌਤੇ ਰੱਦ ਕਰਦਾ ਹੋਵੇ। ਉਨ੍ਹਾਂ ਕਿਹਾ ਕਿ ਕਿਸੇ ਨੇ ਵੀ ਇਹ ਨਹੀਂ ਲਿਖਿਆ ਕਿ ਸਰਕਾਰੀ ਕੰਪਨੀਆਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਸਾਰੇ ਮੁਲਾਜ਼ਮ ਸਰਕਾਰੀ ਹੋਣਗੇ ਅਤੇ ਪਹਿਲਾਂ ਵਾਂਗੂ ਸਰਕਾਰੀ ਮੁਲਾਜ਼ਮਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਨਵੀਂਆਂ ਆਰਥਿਕ ਨੀਤੀਆਂ ਦਾ ਵਿਰੋਧ ਨਹੀਂ ਕਰਦੀ। ਉਨ੍ਹਾਂ ਇਥੋਂ ਤੱਕ ਕਹਿ ਦਿੱਤਾ ਕਿ ਚਾਹੇ ਮੈਨੂੰ ਬਣਾ ਦਿਓ ਮੁੱਖ ਮੰਤਰੀ, ਮੈਂ ਵੀ ਅਜਿਹੇ ਇਕਰਾਰ ਨਹੀਂ ਕਰ ਸਕਦਾ। ਸਾਰੀਆਂ ਸਿਆਸੀ ਪਾਰਟੀਆਂ ਕਾਰਪੋਰੇਟਾਂ ਦੀਆਂ ਗੁਲਾਮ ਹਨ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ’ਚ ਵੱਡੀ ਬਗਾਵਤ, ਮੁੱਖ ਮੰਤਰੀ ਬਦਲਣ ਦੀਆਂ ਤਿਆਰੀਆਂ
ਜ਼ਿਕਰਯੋਗ ਹੈ ਕਿ ਜਦੋਂ ਹਰਪਾਲ ਚੀਮਾ ਮੰਚ ’ਤੇ ਪੁੱਜੇ ਤਾਂ ਪਹਿਲਾਂ ਤੋਂ ਉਥੇ ਬੈਠੇ ਜੋਗਿੰਦਰ ਸਿੰਘ ਉਗਰਾਹਾਂ ਤੁਰੰਤ ਉੱਠ ਖੜ੍ਹੇ ਹੋਏ ਅਤੇ ਚੀਮਾ ਤੋਂ ਦੂਰ ਜਾ ਕੇ ਬੈਠ ਗਏ। ਮੰਚ ’ਤੇ ਆਪਣਾ ਭਾਸ਼ਣ ਸਮਾਪਤ ਕਰਦਿਆਂ ਹੀ ਉਗਰਾਹਾਂ ਮੰਚ ਤੋਂ ਹੇਠਾਂ ਉਤਰ ਕੇ ਰਵਾਨਾ ਹੋ ਗਏ। ਉਨ੍ਹਾਂ ਦੇ ਰਵਾਨਾ ਹੁੰਦਿਆਂ ਹੀ ਕਿਸਾਨ ਯੂਨੀਅਨ ਦੇ ਹਮਾਇਤੀ ਵੀ ਨਾਲ ਹੀ ਨਿਕਲ ਗਏ।
ਇਹ ਵੀ ਪੜ੍ਹੋ : ਅਮਰੀਕਾ ਤੋਂ ਆਏ ਜਵਾਈ ਵਲੋਂ ਪਤਨੀ ਤੇ ਸੱਸ ਨੂੰ ਗੋਲ਼ੀਆਂ ਨਾਲ ਭੁੰਨਣ ਵਾਲੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਸੱਚ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪਾਕਿ ਸਰਕਾਰ ਵਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ’ਤੇ ਹਰਸਿਮਰਤ ਨੇ ਕੇਂਦਰ ਨੂੰ ਕੀਤੀ ਇਹ ਅਪੀਲ
NEXT STORY