ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਉਸ ਵਕਤ ਬਹੁਤ ਵੱਡਾ ਝਟਕਾ ਲੱਗਾ ਜਦੋਂ ਪਿੰਡ ਮੂਲੇ ਚੱਕ ਦੇ 6 ਪਰਿਵਾਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਦੱਸਿਆ ਕਿ ਪਾਰਟੀ ਦੀਆਂ ਲੋਕਾਂ ਪ੍ਰਤੀ ਦਿਨ-ਬ-ਦਿਨ ਚੰਗੀਆਂ ਗਤੀਵਿਧੀਆਂ ਅਤੇ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੂੰ ਵੇਖ ਕੇ ਲੋਕ ਇਕ ਮਨ ਬਣਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕਾ ਦੱਖਣੀ ਦੇ ਅਧੀਨ ਆਉਂਦੀਆਂ ਸਾਰੀਆਂ ਹੀ ਵਾਰਡਾਂ ਵਿਚ ਲੋਕ ਕਾਂਗਰਸ ਪਾਰਟੀ ਨੂੰ ਹੀ ਮੁੜ ਤੋਂ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਭਲੀ ਭਾਂਤ ਜਾਣ ਚੁੱਕੇ ਹਨ ਕਿ ਕਾਂਗਰਸ ਪਾਰਟੀ ਹੀ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਦੇ ਹੋਏ ਵਿਕਾਸ ਕੰਮਾਂ ਨੂੰ ਉੱਚੇ ਪੱਧਰ ’ਤੇ ਕਰਵਾਉਣ ਵਾਸਤੇ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਰਹੇਗੀ।
ਇਹ ਵੀ ਪੜ੍ਹੋ : ਪਾਕਿ ਦਾ ਨਾਂ ਲਏ ਬਿਨਾਂ ਸਿੱਧੂ ਨੇ ਪੰਜਾਬ ਸਰਕਾਰ ਨੂੰ ਸੈਂਟਰਲ ਏਸ਼ੀਆ ਦਾ ਰੂਟ ਖੋਲ੍ਹਣ ਦੀ ਦਿੱਤੀ ਸਲਾਹ
ਵਿਧਾਇਕ ਬੁਲਾਰੀਆ ਨੇ ਦੱਸਿਆ ਕਿ ਪਿੰਡ ਮੂਲੇ ਚੱਕ ਦੇ ਸੀਨੀਅਰ ਅਕਾਲੀ ਆਗੂ ਮੁਖਤਿਆਰ ਸਿੰਘ, ਅਮਨਦੀਪ ਸਿੰਘ ,ਮਨਦੀਪ ਸਿੰਘ, ਮਨਜੀਤ ਸਿੰਘ ,ਬਲਵਿੰਦਰ ਸਿੰਘ ਅਤੇ ਅਸ਼ੋਕ ਕੁਮਾਰ ਆਪਣੇ 6 ਪਰਿਵਾਰਾਂ ਦੇ ਨਾਲ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਦੇ ਸਮੇਂ ਜਿੱਥੇ ਵਿਧਾਇਕ ਬੁਲਾਰੀਆ ਨੇ ਸਿਰੋਪਾਓ ਪਾ ਕੇ ਇਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਉਥੇ ਹੀ ਇਹ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਪਣੇ ਜੁਝਾਰੂ ਆਗੂਆਂ ਦਾ ਮਾਣ ਸਨਮਾਨ ਕਰਦੀ ਆਈ ਹੈ।
ਇਹ ਵੀ ਪੜ੍ਹੋ : ਬਾਜਵਾ ਪਰਿਵਾਰ ਵਲੋਂ ਨੌਕਰੀ ਛੱਡਣ ’ਤੇ ਬੋਲੇ ਦਾਦੂਵਾਲ, ਬਾਕੀ ਲੀਡਰਾਂ ਨੂੰ ਵੀ ਦਿੱਤੀ ਨਸੀਹਤ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਮੰਡੀ ਗੋਬਿੰਦਗੜ੍ਹ ’ਚ ਅਕਾਲੀ ਆਗੂ ’ਤੇ ਜ਼ਬਰਦਸਤ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
NEXT STORY