ਫ਼ਿਰੋਜ਼ਪੁਰ (ਸੋਨੂੰ) : ਪੁਰਾਣੇ-ਸਕੇਲ, ਪੁਰਾਣੀ ਪੈਨਸ਼ਨ, ਭੱਤੇ ਬਹਾਲੀ ਮੋਰਚਾ ਵੱਲੋਂ 15 ਫਰਵਰੀ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਲਈ ਪਵਨ ਕੁਮਾਰ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ, ਵਿੱਤ ਸਕੱਤਰ ਅਮਿਤ ਸ਼ਰਮਾ, ਸਰਬਜੀਤ ਸਿੰਘ ਭਾਵੜਾ, ਪੰਜਾਬ ਪੇ ਸਕੇਲ, ਬਹਾਲੀ ਸਾਂਝਾ ਫ਼ਰੰਟ ਤੋਂ ਸ਼ਲਿੰਦਰ ਕੰਬੋਜ, ਈ. ਟੀ. ਟੀ 6635 ਅਧਿਆਪਕ ਯੂਨੀਅਨ ਤੋਂ ਸੁਮਿਤ ਕੁਮਾਰ, ਪੰਜਾਬ ਸਿੱਖਿਆ ਵਿਭਾਗ ਕਲੈਰੀਕਲ ਯੂਨੀਅਨ ਤੋਂ ਪ੍ਰਦੀਪ ਕੁਮਾਰ ਵੱਲੋਂ ਮੁਲਾਜ਼ਮਾਂ ਦੀਆਂ ਪੁਰਾਣੇ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਅਤੇ ਪੇਂਡੂ ਅਤੇ ਬਾਰਡਰ ਏਰੀਆ ਭੱਤਾ ਸਮੇਤ ਕੱਟੇ ਗਏ 37 ਕਿਸਮ ਦੇ ਭੱਤੇ ਤੇ ਪੈਂਡਿੰਗ 16 ਫ਼ੀਸਦੀ ਡੀ. ਏ. ਦੀਆਂ ਮੰਗਾਂ ਤੋਂ ਭਗੌੜਾ ਹੋ ਚੁੱਕੀ ਸਰਕਾਰ ਖ਼ਿਲਾਫ਼ ਮੋਰਚੇ ਵੱਲੋਂ 15 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ।
ਕੈਨੇਡਾ ਦੀ ਪੀ.ਆਰ. ਕਰਵਾਉਣ ਬਦਲੇ 25 ਲੱਖ ਦੀ ਠੱਗੀ
NEXT STORY