ਰੂਪਨਗਰ, (ਵਿਜੇ)- ਸਾਂਝੇ ਅਧਿਆਪਕ ਮੋਰਚੇ ਵੱਲੋਂ ਪੰਜਾਬ ਭਰ 'ਚ ਦਿੱਤੇ ਸੱਦੇ ਅਨੁਸਾਰ ਜ਼ਿਲਾ ਰੂਪਨਗਰ 'ਚ ਰੋਸ ਮੁਜ਼ਾਹਰਾ ਕਰ ਕੇ ਮੰਗ ਪੱਤਰ ਦਿੱਤਾ ਗਿਆ।
ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸਾਂਝੇ ਮੋਰਚੇ 'ਚ ਸ਼ਾਮਲ ਧਿਰਾਂ ਦੇ ਆਗੂਆਂ ਗੁਰਬਿੰਦਰ ਸਿੰਘ ਸਸਕੌਰ, ਜਗਜੀਤ ਸਿੰਘ, ਕਮਲ ਸਹਿਗਲ, ਹੁਸ਼ਿਆਰ ਸਿੰਘ, ਹਰਪ੍ਰੀਤ ਸੰਧੂ, ਸੁਖਵਿੰਦਰ ਸਿੰਘ, ਨੀਰੂ, ਅਵਤਾਰ ਜਵੰਧਾ, ਧਰਮਿੰਦਰ ਭੰਗੂ, ਬਲਵਿੰਦਰ ਸਿੰਘ ਮੀਆਂਪੁਰ, ਇੰਦਰਜੀਤ ਸਿੰਘ ਆਦਿ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਜਿੱਥੇ ਅਖੀਰਲੇ ਸਮੇਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਬਿੱਲ ਪਾਸ ਕਰ ਕੇ ਬੇਰੋਜ਼ਗਾਰਾਂ ਤੇ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਮੂਰਖ ਬਣਾਇਆ ਗਿਆ ਸੀ, ਉੱਥੇ ਹੀ ਹੁਣ ਕੈਪਟਨ ਸਰਕਾਰ ਵੀ ਮੁਲਾਜ਼ਮ ਮਾਰੂ ਅਤੇ ਲੋਕ ਵਿਰੋਧੀ ਨੀਤੀਆਂ ਲਿਆ ਰਹੀ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਚੋਣ ਮਨੋਰਥ ਪੱਤਰ 'ਚ ਕਰ ਕੇ ਸੱਤਾ 'ਚ ਆਈ ਸਰਕਾਰ ਨਾ ਕੇਵਲ ਚੋਣ ਮਨੋਰਥ ਪੱਤਰ ਨੂੰ ਭੁੱਲ ਗਈ।
ਉਨ੍ਹਾਂ ਮੰਗ ਕਰਦੇ ਕਿਹਾ ਕਿ ਸਰਕਾਰ ਹਰ ਤਰ੍ਹਾਂ ਦੇ ਕੱਚੇ ਅਤੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਲਿਆ ਕੇ ਪੂਰੇ ਗਰੇਡਾਂ 'ਤੇ ਪੱਕਾ ਕਰੇ ਤੇ ਨਵੀਂ ਤਬਾਦਲਾ ਤੇ ਰੈਸ਼ਨੇਲਾਈਜ਼ੇਸ਼ਨ ਪਾਲਿਸੀ ਤੁਰੰਤ ਰੱਦ ਹੋਵੇ। ਇਸ ਮੌਕੇ ਅਰਜਨ ਸਿੰਘ, ਕੁਲਵੀਰ, ਮੁਕੇਸ਼ ਕੁਮਾਰ, ਜਗਦੀਪ ਸਿੰਘ, ਅਜੇ ਕੁਮਾਰ, ਅਵਤਾਰ ਰਾਣਾ, ਦਵਿੰਦਰ, ਹਰਜੀਤ ਸਿੰਘ, ਸੁਰਜੀਤ ਸਿੰਘ ਸ੍ਰੀ ਚਮਕੌਰ ਸਾਹਿਬ, ਅਸ਼ੋਕ ਸਿੰਘ, ਸੁਰਿੰਦਰ ਸਿੰਘ, ਗੁਰਬਿੰਦਰ ਸਿੰਘ, ਮੈਡਮ ਸੀਮਾ ਤੇ ਰਾਜਵੀਰ ਕੌਰ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਬਾਗ 'ਚ ਸਹਾਇਕ ਕਮਿਸ਼ਨਰ ਪਰਮਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।
ਨਵਾਂਸ਼ਹਿਰ, (ਤ੍ਰਿਪਾਠੀ)-ਸਾਂਝੇ ਅਧਿਆਪਕ ਮੋਰਚੇ ਨੇ ਅੱਜ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲਾ
ਸਿੱਖਿਆ ਅਫਸਰ ਦੇ ਦਫਤਰ ਦੇ ਬਾਹਰ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਉਪਰੰਤ ਅਧਿਆਪਕਾਂ ਨੇ ਜ਼ਿਲਾ ਪ੍ਰਸ਼ਾਸਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ।
ਰੋਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਾਂਝਾ ਅਧਿਆਪਕ ਮੋਰਚੇ ਦੇ ਜੀ.ਟੀ.ਯੂ. ਪੰਜਾਬ ਦੇ ਜਨਰਲ ਸਕੱਤਰ ਅਤੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨਾ ਗਰੀਬ ਵਰਗ ਦੇ ਵਿਦਿਆਰਥੀਆਂ ਦੇ ਨਾਲ ਧੋਖਾ ਹੈ।
ਇਸ ਮੌਕੇ ਅਜੇ ਖਟਕੜ, ਗਿਆਨ ਸਿੰਘ ਕਟਾਰੀਆ, ਸਰਬਦੀਪ ਸਿੰਘ, ਨਰਿੰਦਰ ਕੌਰ, ਜਸਵਿੰਦਰ, ਹਰਜਿੰਦਰ ਸਿੰਘ, ਦੇਸਰਾਜ ਬੱਜੋ ਆਦਿ ਹਾਜ਼ਰ ਸਨ। ਧਰਨੇ ਉਪਰੰਤ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਡੀ.ਸੀ. ਦਫਤਰ ਤੱਕ ਰੋਸ ਮਾਰਚ ਕੀਤਾ।
ਪੁਲਸ ਨੇ ਹੈਰੋਇਨ ਸਣੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ
NEXT STORY