ਪਟਿਆਲਾ : ਜੂਨੀਅਰ ਇੰਜੀਨੀਅਰਾਂ ਨੇ ਪਿਛਲੇ ਲਗਭਗ ਇਕ ਮਹੀਨੇ ਤੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਚੱਲ ਰਹੇ ਸੰਘਰਸ਼ ਨੂੰ ਪਾਵਰਕਾਮ ਮੈਨੇਜਮੈਂਟ ਦੇ ਭਰੋਸੇ ਤੋਂ ਬਾਅਦ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਸ ਧਰਨੇ ਨੂੰ ਚੁਕਵਾਉਣ ਲਈ ਪਾਵਰਕਾਮ ਦੇ ਪ੍ਰਬੰਧਕੀ ਡਾਇਰੈਕਟਰ ਗਗਨਦੀਪ ਸਿੰਘ ਜੋਲੀ ਜਲਾਲਪੁਰ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ, ਜਿਨ੍ਹਾਂ ਨੇ ਇਸ ਸਬੰਧੀ ਆਪਣੀ ਮੈਨੇਜਮੈਂਟ ਤੇ ਸਰਕਾਰ ਨਾਲ ਗੱਲਬਾਤ ਕੀਤੀ, ਜਿਸ ਤੋਂ ਬਾਅਦ ਕੌਂਸਲ ਨੇਤਾਵਾਂ ਦੀ ਵਿੱਤੀ ਮਾਮਲਿਆਂ ਨਾਲ ਸਬੰਧਤ ਕਰਮਚਾਰੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਰਾਜ ਸਰਕਾਰ ਵਲੋਂ ਗਠਿਤ ਹਾਈ ਪਾਵਰ ਕਮੇਟੀ ਨਾਲ ਮੀਟਿੰਗ ਹੋਈ, ਜਿਸ ਵਿਚ ਕਈ ਅਹਿਮ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਧਰਨੇ ਵਿਚ ਜਾ ਕੇ ਡਾਇਰੈਕਟਰ ਪ੍ਰਬੰਧਕੀ ਗਗਨਦੀਪ ਜਲਾਲਪੁਰ ਨੇ ਜੂਸ ਪਿਲਾ ਕੇ ਧਰਨੇ ’ਤੇ ਬੈਠੇ ਇੰਜੀਨੀਅਰਾਂ ਦੀ ਹੜਤਾਲ ਨੂੰ ਖ਼ਤਮ ਕਰਵਾ ਦਿੱਤਾ। ਇਸ ਤੋਂ ਪਹਿਲਾਂ ਹੋਈ ਮੀਟਿੰਗ ਵਿਚ ਕੇ.ਏ.ਪੀ. ਸਿਨਹਾ ਆਈ.ਏ.ਐਸ., ਪ੍ਰਮੁੱਖ ਸਕੱਤਰ ਵਿਤ ਪੰਜਾਬ ਸਰਕਾਰ ਸਮੇਤ ਹੋਰ ਵੀ ਸਮੁੱਚੀ ਮੈਨੇਜਮੈਂਟ ਦੇ ਡਾਇਰੈਕਟਰ ਮੌਜੂਦ ਸਨ। ਇਸ ਕਮੇਟੀ ਵੱਲੋਂ ਪਾਵਰ ਜੂਨੀਅਰ ਇੰਜੀਨੀਅਰਜ਼ ਦੀ ਮੁੱਢਲੀ ਤਨਖਾਹ 19260 ਕਰਨ ਲਈ ਸਹਿਮਤੀ ਪ੍ਰਗਟਾਈ। ਪਾਵਰ ਮੈਨੇਜਮੈਂਟ ਵੱਲੋਂ ਪਾਵਰ ਜੂਨੀਅਰ ਇੰਜੀਨੀਅਰਜ਼ ਵਲੋਂ ਮਿਤੀ 10 ਦਸੰਬਰ 2021 ਤੋਂ 21 ਦਸੰਬਰ 2021 ਤੱਕ ਦੇ ਸਮੇਂ ਦੌਰਾਨ ਲਈ ਗਈ ਸਮੂਹਿਕ ਛੁੱਟੀ ਨੂੰ ਨਿਯਮਤ ਕਰਨ ਲਈ ਨਿਰਦੇਸ਼ ਜਾਰੀ ਕਰਨ ਲਈ ਵੀ ਆਪਣੀ ਸਹਿਮਤੀ ਦਿੱਤੀ।
ਗਗਨਦੀਪ ਸਿੰਘ ਜਲਾਲਪੁਰ ਡਾਇਰੈਕਟਰੇ ਪ੍ਰਬੰਧਕੀ ਨੇ ਭੁੱਖ ਹੜਤਾਲ ’ਤੇ ਬੈਠੇ ਜੇਈਜ਼ ਨੂੰ ਜੂਸ ਦਾ ਗਲਾਸ ਪਿਆ ਕੇ ਖ਼ਤਮ ਕਰਨ ਤੋਂ ਬਾਅਦ ਆਖਿਆ ਕਿ ਜੇਈਜ਼ ਕੌਂਸਲ ਨਾਲ ਹੋਇਆ ਸਮਝੌਤਾ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪਾਵਰਕਾਮ ਮੈਨੇਜਮੈਂਟ ਆਪਣੇ ਮੁਲਾਜ਼ਮਾਂ ਦੀਆਂ ਸਹੀ ਤੇ ਵਾਜਿਬ ਮੰਗਾਂ ਨੂੰ ਪੂਰੀਆਂ ਕਰਨ ਲਈ ਯਤਨਸ਼ੀਲ ਹੈ। ਗਗਨਦੀਪ ਜਲਾਲਪੁਰ ਨੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਊਹ ਪੂਰੀ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਤਾਂ ਜੋ ਸਹੀ ਢੰਗ ਨਾਲ ਸ਼ਿਕਾਇਤਾਂ ਦਾ ਨਿਵਾਰਨ ਹੋ ਸਕੇ।
ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਦੀ ਵੱਡੀ ਸਖ਼ਤੀ, ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ
NEXT STORY