ਅੰਮ੍ਰਿਤਸਰ(ਜ. ਬ./ਰਮਨ)- ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ‘ਆਪ’ ’ਚ ਸਵਾਗਤ ਕਰਦੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਦੀ ਈਮਾਨਦਾਰੀ ’ਤੇ ਅਦਾਲਤਾਂ ਦੇ ਜੱਜ ਸਾਹਿਬਾਨ ਵੀ ਵਿਸ਼ਵਾਸ ਕਰਦੇ ਹਨ, ਜੋ ਉੱਚ ਪੁਲਸ ਅਧਿਕਾਰੀ ਦੀ ਨੌਕਰੀ ਛੱਡ ਕੇ ਲੋਕਾਂ ਦੀ ਨਿਰਪੱਖ ਤੌਰ ’ਤੇ ਸੇਵਾ ਕਰਨ ਲਈ ‘ਆਪ’ ਦੇ ਪਰਿਵਾਰ ’ਚ ਸ਼ਾਮਲ ਹੋਏ ਹਨ। ਮਾਨ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਈਮਾਨਦਾਰੀ ਨਾਲ ਜਾਂਚ ਕੀਤੀ ਅਤੇ ਦੋਸ਼ੀਆਂ ਅਤੇ ਸਾਜ਼ਿਸ਼ਕਰਤਾਵਾਂ ਨੂੰ ਆਪਣੀ ਰਿਪੋਰਟ ਨਾਲ ਅਦਾਲਤ ਦੇ ਸਾਹਮਣੇ ਰੱਖਿਆ ਪਰ ਆਪਸ ’ਚ ਮਿਲੇ ਸੱਤਾਧਾਰੀਆਂ ਨੇ ਉੱਚ ਅਦਾਲਤ ਤੋਂ ਜਾਂਚ ਰਿਪੋਰਟ ਰੱਦ ਕਰਵਾ ਦਿੱਤੀ।
ਇਹ ਵੀ ਪੜ੍ਹੋ- ਸਾਜ਼ਿਸ਼ ਬੇਨਕਾਬ ਕਰਨ ਲਈ ਕੁੰਵਰ ਵਿਜੇ ਪ੍ਰਤਾਪ ਦਾ ਕਰਵਾਇਆ ਜਾਵੇ ਨਾਰਕੋ ਟੈਸਟ : ਮਜੀਠੀਆ
ਇਸ ਸਮੇਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਧਾਨ ਸਭਾ ’ਚ ਨੇਤਾ ਵਿਰੋਧੀ ਧੜਾ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਸਮੇਤ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਗੁਰਮੀਤ ਸਿੰਘ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਦੋਆ, ਅਮਨ ਅਰੋੜਾ, ਜੈ ਕ੍ਰਿਸ਼ਣ ਸਿੰਘ ਰੋੜੀ (ਸਾਰੇ ਵਿਧਾਇਕ), ਅਨਮੋਲ ਗਗਨ ਮਾਨ ਅਤੇ ਸੀਨੀਅਰ ਨੇਤਾ ਮੌਜੂਦ ਸਨ।
ਭਾਰਤੀ ਕਿਸਾਨ ਮੰਚ ਏਕਤਾ ਸਾਦੀਪੁਰ ਦੇ ਕੌਮੀ ਪ੍ਰਧਾਨ ਨੇ ਸਿਆਸੀ ਪਾਰਟੀਆਂ ਨੂੰ ਦਿੱਲੀ ਮੋਰਚੇ ਦਾ ਦਿੱਤਾ ਸੱਦਾ
NEXT STORY