ਤਰਨਤਾਰਨ (ਰਮਨ)-ਜੂਸ ਬਾਰ ਮਾਲਕ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗ ਪੂਰੀ ਨਾ ਹੋਣ ਕਾਰਨ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨ ਦੇ ਸ਼ਟਰ ’ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਵਿਦੇਸ਼ ਵਿਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਖੇਮਕਰਨ ਨੇ ਦੱਸਿਆ ਕਿ ਉਹ ਚੌੜੇ ਬਾਜ਼ਾਰ ਖੇਮਕਰਨ ਵਿਚ ਰਾਣਾ ਜੂਸ ਬਾਰ ਦਾ ਕਾਰੋਬਾਰ ਕਰਦਾ ਹੈ। ਬੀਤੀ 6 ਜਨਵਰੀ ਨੂੰ ਸ਼ਾਮ ਕਰੀਬ 5 ਵਜੇ ਉਸ ਦੇ ਮੋਬਾਈਲ ਫੋਨ ’ਤੇ ਵੱਖ-ਵੱਖ ਨੰਬਰਾਂ ਤੋਂ ਵ੍ਹਟਸਐਪ ਕਾਲਾਂ ਆਈਆਂ, ਜਿਸ ਦੌਰਾਨ ਫੋਨ ਕਰਨ ਵਾਲੇ ਨੇ ਆਪਣਾ ਨਾਂ ਲੰਡਾ ਹਰੀਕੇ ਦੱਸਿਆ ਅਤੇ ਉਸ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਫਿਰੌਤੀ ਦੀ ਮੰਗ ਪੂਰੀ ਨਾ ਹੋਣ ਕਾਰਨ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਉਸ ਨੇ ਫੋਨ ਬੰਦ ਕਰ ਦਿੱਤਾ। ਇਸ ਦੌਰਾਨ ਬੀਤੀ 7 ਜਨਵਰੀ ਨੂੰ ਮੁੜ ਤੋਂ ਉਸ ਦੇ ਮੋਬਾਈਲ ’ਤੇ ਫੋਨ ਕਾਲਾਂ ਆਈਆਂ, ਜੋ ਉਸ ਨੇ ਨਹੀਂ ਚੁੱਕੀਆਂ। ਬੀਤੀ 10 ਜਨਵਰੀ ਦੀ ਸਵੇਰ ਉਸ ਦੀ ਦੁਕਾਨ ਦੇ ਸ਼ਟਰ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ 2 ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਕ ਗੋਲੀ ਸ਼ਟਰ ਨੂੰ ਪਾਰ ਕਰ ਗਈ। ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਫਿਰੌਤੀ ਦੀ ਕਾਲ ਤੋਂ ਬਾਅਦ ਸਾਰੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਭਿਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੰਡਾ ਨਿਵਾਸੀ ਹਰੀਕੇ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦਿਆਂ ਪੁਲਸ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰ ਗਿਰੋਹ ਦਾ ਪੁਲਸ ਵੱਲੋਂ ਪਰਦਾਫ਼ਾਸ਼, ਮੋਬਾਇਲਾਂ ਤੇ ਕੀਮਤੀ ਸਾਮਾਨ ਸਣੇ 4 ਗ੍ਰਿਫ਼ਤਾਰ
NEXT STORY