ਨਵੀਂ ਦਿੱਲੀ- ਇਸ ਸਾਲ ਦੇਸ਼ ਭਰ 'ਚ ਮਾਨਸੂਨ ਨੇ ਇਤਿਹਾਸ ਰਚ ਦਿੱਤਾ ਹੈ। ਮਾਨਸੂਨ, ਜੋ ਆਮ ਤੌਰ 'ਤੇ 8 ਜੁਲਾਈ ਦੇ ਨੇੜੇ-ਤੇੜੇ ਭਾਰਤ ਭਰ 'ਚ ਸਰਗਰਮ ਹੁੰਦਾ ਹੈ, ਇਸ ਵਾਰ 9 ਦਿਨ ਪਹਿਲਾਂ ਹੀ, 29 ਜੂਨ ਨੂੰ ਪੂਰੇ ਦੇਸ਼ ਨੂੰ ਕਵਰ ਕਰ ਚੁੱਕਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਇਸ ਨੂੰ ਇਕ ਅਸਾਧਾਰਨ ਪਰ ਪ੍ਰਭਾਵਸ਼ਾਲੀ ਘਟਨਾ ਦੱਸਿਆ ਹੈ ਅਤੇ ਅਗਲੇ 6-7 ਦਿਨਾਂ ਲਈ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ ; ਭਾਰੀ ਬਾਰਿਸ਼ ਮਗਰੋਂ ਪ੍ਰਸ਼ਾਸਨ ਨੇ ਸਕੂਲ-ਕਾਲਜ ਬੰਦ ਕਰਨ ਦੇ ਦਿੱਤੇ ਹੁਕਮ
ਉੱਤਰੀ ਭਾਰਤ - ਦਿੱਲੀ, ਪੰਜਾਬ, ਰਾਜਸਥਾਨ ਵੀ ਪ੍ਰਭਾਵਿਤ ਹੋਣਗੇ
IMD ਦੇ ਅਨੁਸਾਰ, ਉੱਤਰ ਭਾਰਤ ਦੇ ਸੂਬਿਆਂ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ 'ਚ ਵੀ ਅਗਲੇ ਕੁਝ ਦਿਨਾਂ 'ਚ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਕਈ ਥਾਵਾਂ 'ਤੇ ਪਾਣੀ ਭਰਨ, ਆਵਾਜਾਈ ਪ੍ਰਭਾਵਿਤ ਹੋਣ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਬਿਹਾਰ, ਓਡੀਸ਼ਾ ਅਤੇ ਪੱਛਮੀ ਬੰਗਾਲ 'ਚ ਵੀ ਮਾਨਸੂਨ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਗਿਆ ਹੈ। ਕੁਝ ਜ਼ਿਲ੍ਹਿਆਂ 'ਚ ਬੇਹੱਦ ਭਾਰੀ ਬਾਰਿਸ਼ ਕਾਰਨ ਹੇਠਲੇ ਇਲਾਕਿਆਂ 'ਚ ਹੜ੍ਹ ਅਤੇ ਫ਼ਸਲਾਂ ਨੂੰ ਨੁਕਸਾਨ ਦਾ ਖ਼ਦਸ਼ਾ ਹੈ।
ਪਹਾੜੀ ਸੂਬਿਆਂ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ
ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪਹਾੜੀ ਸੂਬਿਆਂ 'ਚ ਭਾਰੀ ਬਾਰਿਸ਼ ਪਹਿਲਾਂ ਹੀ ਤਬਾਹੀ ਮਚਾ ਰਹੀ ਹੈ। ਕਈ ਖੇਤਰਾਂ 'ਚ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਾਰਿਸ਼ ਦੀ ਗਤੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ 'ਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ। ਪ੍ਰਸ਼ਾਸਨ ਨੂੰ ਸੁਚੇਤ ਰਹਿਣ ਅਤੇ ਸੰਵੇਦਨਸ਼ੀਲ ਖੇਤਰਾਂ 'ਚ ਨਿਗਰਾਨੀ ਵਧਾਉਣ ਦੀ ਸਲਾਹ ਦਿੱਤੀ ਗਈ ਹੈ।
ਜੁਲਾਈ 'ਚ ਆਮ ਤੋਂ ਵੱਧ ਬਾਰਿਸ਼ ਹੋਣ ਦਾ ਸੰਕੇਤ
ਆਈਐੱਮਡੀ ਦੀ ਭਵਿੱਖਬਾਣੀ ਅਨੁਸਾਰ, ਜੁਲਾਈ 'ਚ ਆਮ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਕਰਕੇ ਮੱਧ ਭਾਰਤ, ਉੱਤਰਾਖੰਡ ਅਤੇ ਹਰਿਆਣਾ 'ਚ ਜ਼ਿਆਦਾ ਬਾਰਿਸ਼ ਹੋਣ ਕਾਰਨ, ਹੜ੍ਹ ਅਤੇ ਆਫ਼ਤ ਪ੍ਰਬੰਧਨ ਦੀਆਂ ਚੁਣੌਤੀਆਂ ਸਾਹਮਣੇ ਆ ਸਕਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਕਰਜ਼ਿਆਂ ਨੂੰ ਲੈ ਕੇ ਵੱਡਾ ਐਲਾਨ, ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ
NEXT STORY