ਜਲੰਧਰ- ਪੰਜਾਬ 'ਚ ਲਗਾਤਾਰ ਮੌਸਮ ਨੂੰ ਲੈ ਕੇ ਤਬਦੀਲੀ ਨਜ਼ਰ ਆ ਰਹੀ ਹੈ। ਅੱਜ ਤੋਂ ਜੂਨ ਮਹੀਨਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਜੂਨ ਦਾ ਮਹੀਨਾ ਕਾਫ਼ੀ ਗਰਮ ਮੰਨਿਆ ਜਾਂਦਾ ਹੈ ਪਰ ਪੱਛਮੀ ਗੜਬੜੀਆਂ ਅਤੇ ਤੂਫਾਨਾਂ ਦੇ ਲਗਾਤਾਰ ਸਰਗਰਮ ਹੋਣ ਕਾਰਨ ਤਾਪਮਾਨ ਡਿੱਗ ਗਿਆ ਹੈ। ਉੱਥੇ ਹੀ ਨੌਤਾਪਾ ਵੀ 2 ਜੂਨ ਨੂੰ ਖ਼ਤਮ ਹੋ ਜਾਵੇਗਾ। ਮੌਸਮ ਵਿਭਾਗ ਅਨੁਸਾਰ ਦੋ ਦਿਨਾਂ ਲਈ ਗਰਮੀ ਦੀ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਵੀ ਹਿਮਾਚਲ ਪ੍ਰਦੇਸ਼ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਵੀ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 44.1 ਡਿਗਰੀ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਖੋਹ ਲਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ
ਅੱਜ ਪੰਜਾਬ ਦੇ 6 ਜ਼ਿਲ੍ਹਿਆਂ 'ਚ ਮੀਂਹ
ਵਿਭਾਗ ਅਨੁਸਾਰ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਾਕੀ ਪੰਜਾਬ ਵਿੱਚ ਤਾਪਮਾਨ ਆਮ ਰਹੇਗਾ। ਇਸ ਦੇ ਨਾਲ ਹੀ 2 ਜੂਨ ਨੂੰ ਨੌਤਾਪਾ ਦੇ ਆਖਰੀ ਦਿਨ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ, ਵਿਜੀਲੈਂਸ ਨੇ ਲਿਆ ਐਕਸ਼ਨ
NEXT STORY