ਝਬਾਲ (ਨਰਿੰਦਰ) : ਨਸ਼ਾ ਨਾ ਮਿਲਣ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਪਿੰਡ ਭੁੱਚਰ ਕਲਾ ਦੇ ਨੌਜਵਾਨ ਬਲਜਿੰਦਰ ਸਿੰਘ ਵਿੱਕੀ (24) ਦੀ ਸਮੈਕ ਨਾ ਮਿਲਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਸੁੱਚਾ ਸਿੰਘ ਨੇ ਦੱਸਿਆ ਕਿ ਉਹ ਗਲਤ ਸੰਗਤ 'ਚ ਪੈ ਕੇ ਨਸ਼ਾ ਕਰਨ ਲੱਗ ਪਿਆ ਸੀ ਤੇ ਕੁਝ ਦਿਨਾਂ ਤੋਂ ਜ਼ਿਆਦਾ ਸਖਤਾਈ ਕਰਕੇ ਉਸ ਨੂੰ ਨਸ਼ਾ ਨਹੀਂ ਮਿਲ ਰਿਹਾ ਸੀ, ਜਿਸ ਕਾਰਨ ਅੱਜ ਉਸ ਦੀ ਮੌਤ ਹੋ ਗਈ।
ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ, ਲਦੇਵ ਸਿੰਘ ਫੌਜੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਤੇ ਹੋਰ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ੁਕਿ ਜਿਨ੍ਹਾਂ ਨੌਜਵਾਨਾਂ ਨੇ ਨਸ਼ੇ ਛੱਡੇ ਜਾਂ ਨਸ਼ੇ ਨਾ ਮਿਲਣ ਕਾਰਨ ਜੋ ਬੀਮਾਰ ਹੋ ਰਹੇ ਹਨ ਉਨ੍ਹਾਂ ਲਈ ਪਿਡਾਂ 'ਚ ਡਾਕਟਰੀ ਸਹਾਇਤਾ ਦਾ ਪ੍ਰਬੰਧ ਕੀਤਾ ਜਾਵੇ।
ਪੀ. ਜੀ. ਆਈ. 'ਚ ਮਰੀਜ਼ਾਂ ਦੀ ਵਧਦੀ ਭੀੜ 'ਤੇ ਪ੍ਰਸ਼ਾਸਨ ਚਿੰਤਾ 'ਚ
NEXT STORY