ਹੁਸ਼ਿਆਰਪੁਰ, (ਘੁੰਮਣ)- ਇੰਡੀਅਨ ਓਵਰਸੀਜ਼ ਕਾਂਗਰਸ ਯੂ.ਐੱਸ.ਏ. ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜ਼ੀਆਂ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਕੇਸ 'ਚ ਕੇਂਦਰ ਸਰਕਾਰ ਵਲੋਂ ਕਤਲਾਂ ਅਤੇ ਸਮੂਹਿਕ ਜ਼ਬਰ-ਜਨਾਹ ਦੇ ਘਿਣਾਉਣੇ ਅਪਰਾਧਾਂ ਦੇ 11 ਦੋਸ਼ੀਆਂ ਨੂੰ ਸਜ਼ਾ ਤੋਂ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਰੱਦ ਕਰ ਕੇ ਇਹ ਅਹਿਸਾਸ ਕਰਵਾਇਆ ਹੈ ਕਿ ਭਾਰਤ 'ਚ ਅਜੇ ਇਨਸਾਫ਼ ਜ਼ਿੰਦਾ ਹੈ।
ਗਿਲਜ਼ੀਆਂ ਨੇ ਕਿਹਾ ਕਿ ਅਦਾਲਤ ਨੇ ਕੇਂਦਰ ਸਰਕਾਰ ਅਤੇ ਗੁਜਰਾਤ ਸਰਕਾਰ ਦੀ ਭੂਮਿਕਾ ਬਾਰੇ ਸਪੱਸ਼ਟ ਟਿੱਪਣੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੂੰ ਦੇਖਦੇ ਹੋਏ ਭਾਜਪਾ ਦੀ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਤੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਆਪਣੇ ਅਹੁਦਿਆਂ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਗਿਲਜ਼ੀਆਂ ਨੇ ਕਿਹਾ ਕਿ ਭਾਜਪਾ ਆਪਣੇ ਸਿਆਸੀ ਮਨੋਰਥਾਂ ਦੀ ਪੂਰਤੀ ਲਈ ਅਜਿਹੇ ਭਿਆਨਕ ਸਮੂਹਿਕ ਜ਼ਬਰ ਜਨਾਹ ਅਤੇ ਕਤਲਾਂ ਵਰਗੇ ਘਿਣਾਉਣੇ ਜੁਰਮ ਕਰਨ ਵਾਲੇ ਮੁਲਜ਼ਮਾਂ ਦੀ ਰਿਹਾਈ ਦੀ ਸਿਫ਼ਾਰਿਸ਼ ਕਰ ਕੇ ਮਨੁੱਖਤਾ ਅਤੇ ਇਨਸਾਫ਼ ਦੀ ਨਿਗ੍ਹਾ 'ਚ ਦਾਗ਼ਦਾਰ ਹੋਈ ਹੈ।
ਅਕਾਲੀ ਦਲ ਨੂੰ ਝਟਕਾ! ਸੀਨੀਅਰ ਮੁਸਲਿਮ ਨੇਤਾ ਇਰਸ਼ਾਦ ਮਲਿਕ ਸਮਰਥਕਾਂ ਸਣੇ 'ਆਪ' 'ਚ ਸ਼ਾਮਲ
NEXT STORY