ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਅਜੇ ਵੀ ਸ਼ਸ਼ੋਪੰਜ ਬਰਕਰਾਰ ਹੈ। ਸੂਬੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਵਿਵਾਦਪੂਰਨ ਰਿਪੋਰਟ ਨੂੰ ਕੁਝ ਆਗੂਆਂ ਚਾਹੁੰਦੇ ਹਨ ਕਿ ਵਿਧਾਨ ਸਭਾ 'ਚ ਪੇਸ਼ ਕੀਤੇ ਜਾਣ ਦੌਰਾਨ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੱਚਾਈ ਜਨਤਾ ਦੇ ਸਾਹਮਣੇ ਆ ਸਕੇ।
ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਨੇ ਦੱਸਿਆ ਕਿ ਵਿਧਾਨ ਸਭਾ 'ਚ ਰਿਪੋਰਟ ਦੇ ਸਿੱਧੇ ਪ੍ਰਸਾਰਣ ਨੂੰ ਲੈ ਕੇ ਅਜੇ ਤਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਅਜੇ ਵੀ ਵਿਚਾਰ ਕੀਤਾ ਜਾ ਰਿਹਾ ਹੈ ਕਿ ਇਸ ਨੂੰ ਸੋਮਵਾਰ ਨੂੰ ਪ੍ਰਸਾਰਤ ਕੀਤਾ ਜਾਵੇ ਜਾਂ ਮੰਗਲਵਾਰ ਨੂੰ। ਉਧਰ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਤਾਂ ਸਦਨ ਦੀ ਕਾਰਵਾਈ ਨੂੰ ਸਿੱਧਾ ਪ੍ਰਸਾਰਣ ਨੂੰ ਲੈ ਕੇ ਕਈ ਵਾਰ ਵਿਧਾਨ ਸਭਾ ਸਪੀਕਰ ਨੂੰ ਮਿਲ ਕੇ ਲਿਖਤ ਮੰਗ ਕਰ ਚੁੱਕੇ ਹਾਂ। ਇਥੇ ਕਿਸੇ ਦੀ ਨਹੀਂ ਸੁਣੀ ਜਾਂਦੀ। ਕਾਂਗਰਸ ਸਰਕਾਰ ਵੀ ਪਿਛਲੀ ਬਾਦਲ ਸਰਕਾਰ ਵਾਂਗ ਮਰਜ਼ੀ ਕਰ ਰਹੀ ਹੈ। ਜਦੋਂ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਸਕਦਾ ਹੈ ਤਾਂ ਧਾਨ ਸਭਾ ਦਾ ਕਿਉਂ ਨਹੀਂ ਕੀਤਾ ਜਾ ਸਕਦਾ।
ਨਾਬਾਲਿਗ ਲੜਕੀ ਨੇ ਖਾਧਾ ਜ਼ਹਿਰ, ਸੁਸਾਈਡ ਨੋਟ 'ਚ ਦੱਸਿਆ ਦਰਦ
NEXT STORY