ਭਿੱਖੀਵਿੰਡ/ਖਾਲੜਾ (ਭਾਟੀਆ): ਕਾਮਰੇਡ ਬਲਵਿੰਦਰ ਸਿੰਘ ਸੰਧੂ ( ਸ਼ੋਰਿਆ ਚੱਕਰ ਵਿਜੇਤਾ) ਭਿੱਖੀਵਿੰਡ ਦੇ ਪਰਿਵਾਰ ਵਲੋਂ ਇਨਸਾਫ ਨਾ ਮਿਲਣ 'ਤੇ ਸਰਕਾਰ ਖਿਲਾਫ ਰੋਸ ਜ਼ਾਹਿਰ ਕੀਤਾ ਗਿਆ ਹੈ। ਇਸ ਸਬੰਧੀ ਬੁਲਾਈ ਪ੍ਰੈਸ ਕਾਨਫਰੰਸ ਮੌਕੇ ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ ਸੰਧੂ ( ਸ਼ੋਰਿਆ ਚੱਕਰ) ਨੇ ਆਖਿਆ ਕਿ ਜੇਕਰ 8 ਦਸੰਬਰ ਤੱਕ ਸਾਨੂੰ ਇਨਸਾਫ ਨਾ ਮਿਲਿਆ ਤਾਂ ਅਸੀਂ ਦਿੱਲੀ ਜਾ ਕੇ ਆਪਣੇ ਸ਼ੋਰਿਆ ਚੱਕਰ ਰਾਸ਼ਟਰਪਤੀ ਨੂੰ ਵਾਪਸ ਕਰਾਂਗੇ।
ਇਹ ਵੀ ਪੜ੍ਹੋ: ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਪ੍ਰਕਿਰਿਆ ਹੋ ਸਕਦੀ ਹੈ ਪ੍ਰਭਾਵਿਤ!
ਉਨ੍ਹਾਂ ਦਾ ਦੋਸ਼ ਸੀ ਕਿ ਪੁਲਸ ਨੇ ਅਜੇ ਤੱਕ ਨਾ ਤਾਂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਅਸਲੀ ਕਾਤਲ ਫੜ੍ਹੇ ਹਨ ਅਤੇ ਨਾ ਹੀ ਸਾਨੂੰ ਕੋਈ ਇਸ ਬਾਰੇ ਜਾਣਕਾਰੀ ਦਿੱਤੀ ਹੈ।ਇਸ ਤੋਂ ਇਲਾਵਾ ਅਜੇ ਤੱਕ ਸਾਡੀ ਸੁਰੱਖਿਆ ਦਾ ਵੀ ਪੂਰਾ ਇੰਤਜ਼ਾਮ ਨਹੀਂ ਹੈ। ਜਦਕਿ ਮੇਰੇ ਮੁੰਡੇ ਗਗਨਦੀਪ ਸਿੰਘ ਦਾ ਅਸਲਾ ਲਾਇਸੰਸ ਜੋ ਕਿ ਅਪਲਾਈ ਕੀਤਾ ਹੋਇਆ ਹੈ ਵੀ ਐੱਸ.ਐੱਸ.ਪੀ ਤਰਨਤਾਰਨ ਵਲੋਂ ਜਾਣਬੁੱਝ ਕੇ ਰੋਕ ਕੇ ਰੱਖਿਆ ਹੋਇਆ ਹੈ ਤੇ ਨਹੀਂ ਬਣਾਇਆ ਜਾ ਰਿਹਾ। ਉਨ੍ਹਾਂ ਆਖਿਆ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਹਾਈਕੋਰਟ ਵਿਚ ਪੁਟੀਸ਼ਨ ਪਾਈ ਹੈ।ਜਿਸ ਵਿਚ ਸੀ.ਬੀ.ਆਈ. ਜਾਂਚ ਕਰਵਾਉਣ ਅਤੇ ਸੀ.ਆਰ.ਪੀ.ਐੱਫ. ਦੀ ਸੁਰੱਖਿਆ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪਰਿਵਾਰ ਗਿਆ ਸੀ ਰਿਸ਼ਤੇਦਾਰ ਦੇ ਸਸਕਾਰ 'ਤੇ, ਜਦ ਪਰਤੇ ਘਰ ਤਾਂ ਕੁੜੀ ਨੂੰ ਇਸ ਹਾਲ 'ਚ ਵੇਖ ਉੱਡੇ ਹੋਸ਼
ਬੀਬੀ ਜਗਦੀਸ਼ ਕੌਰ ਦਾ ਕਹਿਣਾ ਸੀ ਕਿ ਸਾਡੇ ਪਰਿਵਾਰ ਉੱਪਰ 42 ਅੱਤਵਾਦੀ ਹਮਲੇ ਹੋਏ ਸਨ, ਜਿਸ ਦਾ ਅਸੀਂ ਡੱਟ ਕੇ ਮੁਕਾਬਲਾ ਕੀਤਾ ਸੀ। ਜਿਸਦੇ ਬਦਲੇ ਸਾਨੂੰ ਉਸ ਵੇਲੇ ਦੇ ਰਾਸ਼ਟਰਪਤੀ ਡਾ. ਸ਼ੰਕਰ ਦਿਆਲ ਵਲੋਂ ਚਾਰ ਸ਼ੌਰੀਆ ਚੱਕਰ ਮਿਲੇ ਸਨ, ਜੇਕਰ 8 ਦਸੰਬਰ ਨੂੰ ਉਸ ਪਟੀਸ਼ਨ ਦੇ ਫੈਸਲੇ ਤੋਂ ਬਾਅਦ ਸਾਨੂੰ ਇਨਸਾਫ ਮਿਲਦਾ ਨਜ਼ਰ ਨਾ ਆਇਆ ਤਾਂ ਅਸੀਂ ਆਪਣੇ ਸ਼ੌਰੀਆ ਚੱਕਰ ਦਿੱਲੀ ਜਾ ਕੇ ਰਾਸ਼ਟਰਪਤੀ ਨੂੰ ਵਾਪਸ ਕਰ ਦੇਵਾਂਗੇ।ਇਸ ਮੌਕੇ ਉਨ੍ਹਾਂ ਨਾਲ ਗੁਲਸ਼ਨਬੀਰ ਸਿੰਘ, ਗਗਨਦੀਪ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਕਾਂਗਰਸੀ ਆਗੂ 'ਤੇ ਰਾਡਾਂ ਤੇ ਕਿਰਪਾਨਾਂ ਨਾਲ ਹਮਲਾ
ਸਿਮਰਜੀਤ ਬੈਂਸ 'ਤੇ ਲੱਗੇ ਜਬਰ-ਜ਼ਿਨਾਹ ਦੇ ਦੋਸ਼ਾਂ ਦੀ ਜਾਂਚ ਕਰਨ ਵਾਲੀ IPS ਦਾ ਤਬਾਦਲਾ
NEXT STORY