ਜਲੰਧਰ (ਵਿਸ਼ਵਾਸ)— ਸਾਲ 1986 'ਚ ਨਕੋਦਰ 'ਚ ਹੋਏ ਬੇਅਦਬੀ ਕਾਂਡ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੇ ਗਏ ਬਿਆਨ 'ਤੇ ਵਿਰੋਧੀ ਪਾਰਟੀਆਂ ਨੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਹਨ। ਜਲੰਧਰ ਤੋਂ 'ਆਪ' ਉਮੀਦਵਾਰ ਜਸਟਿਸ ਜ਼ੋਰਾ ਸਿੰਘ ਨੇ ਬਾਦਲ ਵੱਲੋਂ ਦਿੱਤੇ ਗਏ ਬਿਆਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਇਕ ਸੀਨੀਅਰ ਨੇਤਾ ਹਨ ਅਤੇ ਉਨ੍ਹਾਂ ਵੱਲੋਂ ਅਜਿਹਾ ਬਿਆਨ ਦੇਣਾ ਕਾਫੀ ਸ਼ਰਮਨਾਕ ਹੈ। ਜ਼ੋਰਾ ਸਿੰਘ ਨੇ ਕਿਹਾ ਕਿ ਇਹ ਕਾਫੀ ਸ਼ਰਮਨਾਕ ਗੱਲ ਹੈ ਕਿ ਪ੍ਰਕਾਸ਼ ਸਿੰਘ ਬਾਦਲ ਖੁਦ ਸਿੱਖ ਧਰਮ 'ਚੋਂ ਹਨ ਅਤੇ ਉਹ ਅਜਿਹਾ ਬਿਆਨ ਦੇ ਰਹੇ ਹਨ।
![PunjabKesari](https://static.jagbani.com/multimedia/18_29_496921044untitled-29 copy-ll.jpg)
ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਕਰਤਾਰਪੁਰ ਕਸਬੇ 'ਚ ਬੀਤੇ ਦਿਨ ਰੈਲੀ ਦਾ ਆਯੋਜਨ ਕੀਤਾ ਗਿਆ ਸੀ, ਜਿਸ 'ਚ ਪ੍ਰਕਾਸ਼ ਸਿੰਘ ਬਾਦਲ ਵੀ ਪਹੁੰਚੇ ਸਨ। ਰੈਲੀ ਖਤਮ ਹੋਈ ਤਾਂ ਮੀਡੀਆ ਕਰਮਚਾਰੀਆਂ ਨੇ ਬੇਅਦਬੀ ਕਾਂਡ ਨੂੰ ਲੈ ਕੇ ਇਕ ਵਾਰ ਫਿਰ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤੇ, ਜਿਸ 'ਚ ਪਹਿਲਾਂ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪਾਰਟੀ 'ਤੇ ਵੀ ਬੇਅਦਬੀ ਕਰਨ ਦੇ ਦੋਸ਼ ਲਗਾਏ। 1986 'ਚ ਨਕੋਦਰ 'ਚ ਹੋਏ ਬੇਅਦਬੀ ਕਾਂਡ ਨੂੰ ਲੈ ਕੇ ਸਵਾਲ ਪੁੱਛਿਆ ਗਿਆ ਤਾਂ ਬਾਦਲ ਸਾਬ੍ਹ ਨੇ ਕਿਹਾ ਸੀ ਕਿ ਬੇਅਦਬੀ ਤਾਂ ਹੁੰਦੀਆਂ ਰਹਿੰਦੀਆਂ ਹਨ। ਇਸੇ ਬਿਆਨ ਨੂੰ ਲੈ ਕੇ ਉਹ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ।
ਉਥੇ ਹੀ ਪੀੜਤਾਂ ਨੂੰ ਇਨਸਾਫ ਦਿਵਾਉਣ ਦੇ ਸਵਾਲ 'ਤੇ ਜਵਾਬ ਦਿੰਦੇ ਹੋਏ ਜ਼ੋਰਾ ਸਿੰਘ ਨੂੰ ਕਿਹਾ ਕਿ ਜੇਕਰ ਉਹ ਚੋਣ ਜਿੱਤਦੇ ਹਨ ਤਾਂ ਉਹ ਇਸ ਬੇਅਦਬੀ ਦੇ ਮੁੱਦੇ ਨੂੰ ਪਾਰਲੀਮੈਂਟ 'ਚ ਚੁੱਕਣਗੇ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣਗੇ।
ਖੁੱਲੇ ਆਸਮਾਨ ਹੇਠ ਪਈ ਲੱਖਾਂ ਟੰਨ ਕਣਕ ਮੀਂਹ ਨਾਲ ਭਿੱਜੀ
NEXT STORY