ਲੁਧਿਆਣਾ/ਜਗਰਾਓਂ (ਵੈੱਬ ਡੈਸਕ, ਜਗਰਾਓਂ) : ਸ਼ਹਿਰ ਦੇ ਹਰੀ ਸਿੰਘ ਹਸਪਤਾਲ ਰੋਡ 'ਤੇ ਸ਼ੁੱਕਰਵਾਰ ਦੁਪਹਿਰ ਲਗਭਗ 3 ਵਜੇ ਪਿੰਡ ਗਿੱਦੜਵਿੰਡੀ ਦੇ 26 ਸਾਲਾ ਨੌਜਵਾਨ ਤੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ "ਤੇ ਜੱਸੂ ਕੂਮ ਅਤੇ ਬਰਾੜ ਚੜਿੱਕ ਨੇ ਲਈ ਹੈ।
ਇਹ ਵੀ ਪੜ੍ਹੋ : ਪੰਜਾਬ ਦਿਵਸ 'ਤੇ ਹੀ ਕੇਂਦਰ ਨੇ ਪੰਜਾਬ ਨੂੰ ਮਾਰੀ ਅਸਹਿ ਸੱਟ, ਸੁਖਬੀਰ ਨੇ ਦਿੱਤੀ ਚਿਤਾਵਨੀ

ਇਸ ਕਤਲ ਕਾਂਡ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਜਗਰਾਓਂ ਵਿਖੇ ਜਿਹੜਾ ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਜੱਸੂ ਕੂਮ ਅਤੇ ਮੇਰਾ ਭਰਾ ਬਰਾੜ ਚੜਿੱਕ ਲੈਂਦੇ ਹੈ। ਇਹ ਕਤਲ ਅਸੀਂ ਆਪਣੀ ਨਿੱਜੀ ਰੰਜਿਸ਼ ਕਰਕੇ ਕਰਵਾਇਆ ਹੈ। ਹਾਲਾਂਕਿ ਸੋਸ਼ਲ ਮੀਡੀਆ 'ਤੇ ਪਾਈ ਗਈ ਇਸ ਪੋਸਟ ਨੂੰ ਲੈ ਕੇ ਪੁਲਸ ਦਾ ਬਿਆਨ ਸਾਹਮਣੇ ਨਹੀਂ ਆਇਆ ਹੈ। ਇਥੇ ਇਹ ਵੀ ਦੱਸ ਦਈਏ ਕਿ 'ਜਗ ਬਾਣੀ' ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ! ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਕਿਸਾਨ ਨਾਮਜ਼ਦ
NEXT STORY