ਬਟਾਲਾ (ਗੁਰਪ੍ਰੀਤ)- ਬੀਤੀ ਦੇਰ ਰਾਤ ਪੁਲਸ ਜ਼ਿਲ੍ਹਾ ਬਟਾਲਾ ਦੇ ਪਿੰਡ ਭੋਮਾ ‘ਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ। ਪਿੰਡ ਦੀ ਗਰਾਊਂਡ 'ਚ ਸੈਰ ਕਰ ਰਹੇ ਤਿੰਨ ਵਿਅਕਤੀਆਂ ‘ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਵਾਰਦਾਤ ਦੌਰਾਨ ਗੋਲੀਆਂ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਮਰਨ ਵਾਲਿਆਂ ਵਿੱਚ ਇੱਕ ਸਾਬਕਾ ਸਰਪੰਚ ਦਾ ਪੁੱਤਰ ਅਤੇ ਇੱਕ 18 ਸਾਲ ਦਾ ਕਬੱਡੀ ਖਿਡਾਰੀ ਜੁਗਰਾਜ ਸਿੰਘ ਸ਼ਾਮਲ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ ਪੰਚਾਇਤ ਦਾ ਸਖ਼ਤ ਫਰਮਾਨ
ਇਸ ਵੱਡੀ ਵਾਰਦਾਤ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਬੱਡੀ ਖਿਡਾਰੀ ਦੀਮਾਂ ਅਤੇ ਚਾਚੇ ਨੇ ਦੱਸਿਆ ਕਿ ਉਹ ਰੋਜ਼ ਰਾਤ ਨੂੰ ਸੈਰ ਲਈ ਜਾਂਦਾ ਸੀ। ਬੀਤੀ ਰਾਤ ਵੀ ਜਦੋਂ ਉਹ ਸੈਰ ਲਈ ਗਿਆ ਤਾਂ ਕੁਝ ਸਮੇਂ ਬਾਅਦ ਪਿੰਡ ਵਿੱਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਇਸ ਤੋਂ ਬਾਅਦ ਪਿੰਡ ਵਿੱਚ ਰੌਲਾ ਪੈ ਗਿਆ ਕਿ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨ ਉਸ ਦਾ ਕਤਲ ਕਰਕੇ ਫਰਾਰ ਹੋ ਗਏ ਹਨ।
ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਮੌਕੇ ‘ਤੇ ਮੌਜੂਦ ਸਨ, ਜਿਨ੍ਹਾਂ ਵਿੱਚ ਜੁਗਰਾਜ ਸਿੰਘ (ਕਬੱਡੀ ਖਿਡਾਰੀ) ਅਤੇ ਕਸ਼ਮੀਰ ਸਿੰਘ (ਸਾਬਕਾ ਸਰਪੰਚ ਦਾ ਪੁੱਤਰ) ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਇਸ ਦੌਰਾਨ ਦੇਰ ਰਾਤ ਐੱਸਐੱਸਪੀ ਬਟਾਲਾ ਮਹਿਤਾਬ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰਵਾਈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪੁਲਸ ਟੀਮਾਂ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਨਵੀਆਂ ਇਮਾਰਤਾਂ ਬਣਾਉਣ ਵਾਲਿਆਂ ਨੂੰ ਝਟਕਾ! ਹੁਣ ਨਹੀਂ ਮਿਲੇਗੀ ਇਹ ਛੋਟ
NEXT STORY