ਸਮਰਾਲਾ (ਬਿਪਨ): ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਮੈਂਬਰਾਂ ਤੇ ਸੈਂਕੜੇ ਪਿੰਡ ਮਾਣਕੀ ਵਾਸੀਆਂ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਮੰਗ ਨੂੰ ਲੈ ਕੇ ਸਮਰਾਲਾ ਦੇ ਮੇਨ ਚੌਂਕ ਵਿਚ ਪੁਲਸ ਪ੍ਰਸ਼ਾਸਨ ਦੇ ਖਿਲਾਫ ਧਰਨਾ ਲਗਾਇਆ ਤੇ ਰੋਸ ਪ੍ਰਦਰਸ਼ਨ ਕੀਤਾ।
ਸੋਮਵਾਰ ਨੂੰ ਪਿੰਡ ਮਾਣਕੀ ਵਿੱਚ ਹੋਏ ਨੌਜਵਾਨ ਦੇ ਕਤਲ ਦੇ ਸੰਬੰਧ ਦੇ ਵਿੱਚ ਮ੍ਰਿਤਕ ਦੇ ਪਰਿਵਾਰ ਤੇ ਸੈਂਕੜੇ ਪਿੰਡ ਮਾਣਕੀ ਵਾਸੀਆਂ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਮੰਗ ਨੂੰ ਲੈ ਕੇ ਸਮਰਾਲਾ ਦੇ ਮੇਨ ਚੌਂਕ ਵਿਚ ਪੁਲਸ ਪ੍ਰਸ਼ਾਸਨ ਦੇ ਖਿਲਾਫ ਧਰਨਾ ਲਗਾਇਆ ਤੇ ਰੋਸ਼ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੇ ਮੇਨ ਚੌਂਕ ਚਾਰੋਂ ਪਾਸਿਓਂ ਟਰਾਲੀਆਂ ਲਗਾ ਧਰਨਾ ਲਗਾਇਆ ਇਸ ਧਰਨੇ ਵਿਚ ਪਿੰਡ ਦੀਆਂ ਬਜ਼ੁਰਗ ਔਰਤਾਂ ਸਮੇਤ ਸੈਂਕੜੇ ਲੋਕ ਸ਼ਾਮਿਲ ਹੋਏ। ਧਰਨਾ ਲਗਾਉਣ ਸਮੇਂ ਪਿੰਡ ਵਾਸੀਆਂ ਤੇ ਬਜ਼ੁਰਗ ਔਰਤਾਂ ਦੇ ਹੱਥਾਂ ਵਿਚ ਕਬੱਡੀ ਖਿਡਾਰੀ ਦੇ ਕਤਲ ਦੀ ਇਨਸਾਫ਼ ਦਵੋ ਦੇ ਪੋਸਟਰ ਹੱਥ 'ਚ ਫੜ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇ ਲਗਾਏ ਗਏ।
ਇਹ ਖ਼ਬਰ ਵੀ ਪੜ੍ਹੋ - Breaking: ਭਾਖੜਾ ਨਹਿਰ 'ਚ ਨਾਰੀਅਲ-ਨਿਆਜ ਪਾਉਣ ਗਏ ਪੂਰੇ ਟੱਬਰ ਦਾ ਕਤਲ! ਰੂਹ ਕੰਬਾਅ ਦੇਵੇਗਾ ਪੂਰਾ ਮਾਮਲਾ
ਇਸ ਸਬੰਧ ਵਿਚ ਵੱਖ-ਵੱਖ ਧਰਨਾਕਾਰੀਆਂ ਨੇ ਕਿਹਾ ਕਿ ਸੋਮਵਾਰ ਨੂੰ ਪਿੰਡ ਮਾਣਕੀ 'ਚ ਨੌਜਵਾਨ ਦਾ ਕਤਲ ਹੋਇਆ ਸੀ ਜਿਸ ਤੋਂ ਬਾਅਦ ਪੁਲਸ ਵੱਲੋਂ ਮੁਕਦਮਾ ਦਰਜ ਕਰ ਦਿੱਤਾ ਗਿਆ ਪਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਜੇ ਤੱਕ ਨਹੀਂ ਹੋਈ ਉਹਨਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋਵੇਗੀ ਮ੍ਰਿਤਕ ਦਾ ਉਦੋਂ ਤੱਕ ਨਾ ਪੋਸਟਮਾਰਟਮ ਕੀਤਾ ਜਾਵੇਗਾ ਤੇ ਨਾ ਅੰਤਿਮ ਸਸਕਾਰ ਕੀਤਾ ਜਾਵੇਗਾ। ਧਰਨਾਕਾਰੀਆਂ ਨੇ ਮੰਗ ਕੀਤੀ ਗਈ ਜੇਕਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਜਲਦੀ ਨਹੀਂ ਹੋਵੇਗੀ ਤਾਂ ਇਹ ਧਰਨਾ ਚਲਦਾ ਰਹੇਗਾ।
ਇਸ ਸਬੰਧ ਦੇ ਵਿਚ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਮੌਕੇ 'ਤੇ ਪਹੁੰਚ ਕਿਹਾ ਕਿ ਸੋਮਵਾਰ ਨੂੰ ਜੋ ਕਤਲ ਪਿੰਡ ਮਾਣਕੀ ਵਿਚ ਨੌਜਵਾਨ ਦਾ ਹੋਇਆ ਹੈ ਉਸ ਸਬੰਧ ਦੇ ਵਿਚ ਪੁਲਸ ਵੱਲੋਂ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਦੋਸ਼ੀਆਂ ਦੇ ਸੰਪਰਕ ਵਿਚ ਸਾਥੀਆਂ ਦੀ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ, ਜਿਨ੍ਹਾਂ ਤੋਂ ਪੁੱਛਗਿੱਛ ਹੋਣ ਤੋਂ ਬਾਅਦ ਜਲਦ ਦੋਸ਼ੀ ਗ੍ਰਿਫਤਾਰ ਕਰ ਲਏ ਜਾਣਗੇ।
ਪੰਜਾਬ ਸਰਕਾਰ ਦਾ ਅਹਿਮ ਕਦਮ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 65 ਲੱਖ ਪਰਿਵਾਰ ਲੈ ਰਹੇ ਲਾਭ
NEXT STORY