ਮੋਗਾ (ਕਸ਼ਿਸ਼ ਸਿੰਗਲਾ) : ਬੀਤੇ ਦਿਨੀਂ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਦੇ ਉੱਘੇ ਕਬੱਡੀ ਖਿਡਾਰੀ ਲਖਵੀਰ ਸਿੰਘ ਉਰਫ ਲੱਖੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਅਧਿਕਾਰੀਆਂ ਵੱਲੋਂ ਇਸ ਸਬੰਧੀ ਮਾਮਲੇ ਦੀ ਜਾਂਚ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਬੱਡੀ ਖਿਡਾਰੀ ਨੇ ਵਿਦੇਸ਼ ਜਾਣ ਲਈ ਜੁਗਰਾਜ ਸਿੰਘ ਉਰਫ ਰਾਜਾ ਉਸ ਦੀ ਮਾਤਾ ਗੁਰਦੇਵ ਕੌਰ ਅਤੇ ਅਮਰਜੀਤ ਕੌਰ ਨੂੰ 25 ਲੱਖ ਰੁਪਏ ਦਿੱਤੇ ਸਨ। ਉਕਤਾਨ ਵੱਲੋਂ ਨਾ ਤਾਂ ਉਸ ਦੇ ਪੈਸੇ ਮੋੜੇ ਗਏ ਅਤੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ।
ਇਹ ਵੀ ਪੜ੍ਹੋ : ਭਾਦਸੋਂ ਥਾਣੇ ਦੇ ਐੱਸ. ਐੱਚ. ਓ. 'ਤੇ ਵੱਡੀ ਕਾਰਵਾਈ, ਹੈਰਾਨ ਕਰਨ ਵਾਲਾ ਹੈ ਮਾਮਲਾ
ਇਸ ਕਾਰਣ ਲਖਵੀਰ ਸਿੰਘ ਉਰਫ ਲੱਖੀ ਕਾਫੀ ਪ੍ਰੇਸ਼ਾਨ ਸੀ, ਜਿਸ ਤੋਂ ਦੁਖੀ ਹੋ ਕੇ ਉਸਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੂਜੇ ਪਾਸੇ ਪੁਲਸ ਅਧਿਕਾਰੀਆਂ ਨੇ ਤਿੰਨਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਇਨਸਾਨੀਅਤ ਸ਼ਰਮਸਾਰ, ਬਜ਼ੁਰਗ ਕੋਲੋਂ ਸਿਰ ਬੰਨ੍ਹੇ ਪਰਨੇ ਨਾਲ ਸਾਫ ਕਰਵਾਇਆ ਪਿਸ਼ਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ
NEXT STORY