ਸੰਗਰੂਰ : ਪੰਜਾਬ ਦੇ ਇਕ ਹੋਰ ਚੋਟੀ ਦੇ ਕਬੱਡੀ ਖਿਡਾਰੀ ਬਿੱਟੂ ਬਲਿਆਲ ਦਾ ਅਚਾਨਕ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬਿੱਟੂ ਬਲਿਆਲ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਪਿੰਡ ਬਲਿਆਲ ਦਾ ਰਹਿਣ ਵਾਲਾ ਸੀ। ਬਿੱਟੂ ਫਤਹਿਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿਚ ਕਬੱਡੀ ਦਾ ਟੂਰਨਾਮੈਂਟ ਖੇਡਣ ਗਿਆ ਸੀ ਅਤੇ ਜਦੋਂ ਉਹ ਰੇਡ ਪਾ ਕੇ ਵਾਪਸ ਆਇਆ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ
ਜਾਣਕਾਰੀ ਦਿੰਦਿਆਂ ਬਿੱਟੂ ਦੇ ਸਾਥੀਆਂ ਨੇ ਦੱਸਿਆ ਕਿ ਸਟੰਟ ਪੈਣ ਕਾਰਨ ਬਿੱਟੂ ਨੂੰ ਡਾਕਟਰਾਂ ਨੇ ਚੇਤਾਵਨੀ ਦਿੱਤੀ ਸੀ ਕਿ ਉਹ ਗੇਮ ਨਾ ਖੇਡੇ। ਪਰ ਘਰ ਵਿਚ ਕੋਈ ਕਮਾਈ ਦਾ ਸਾਧਨ ਨਾ ਹੋਣ ਕਾਰਨ ਮਜਬੂਰੀ ਵੱਸ ਬਿੱਟੂ ਬਲਿਆਲ ਨੂੰ ਗੇਮ ਖੇਡਣੀ ਪੈ ਰਹੀ ਸੀ, ਜਿਸ ਦੇ ਚੱਲਦੇ ਉਸ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰ ਵਿਚ ਬਿੱਟੂ ਧਰਮ ਪਤਨੀ ਅਤੇ ਭੈਣ ਹੀ ਰਹਿ ਗਈ ਹੈ। ਇਸ ਤੋਂ ਪਹਿਲਾਂ ਬਿੱਟੂ ਦੇ ਮਾਤਾ-ਪਿਤਾ ਅਤੇ ਭਰਾ ਵੀ ਇਸ ਫਾਨੀ ਸੰਸਕਾਰ ਨੂੰ ਅਲਵਿਦਾ ਆਖ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੋਗਾ ਜ਼ਿਲ੍ਹੇ ਦੀ ਵਧੀਕ ਡੀ. ਸੀ. ਨੂੰ ਕੀਤਾ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਰੇਡੀਓ-ਡਾਇਗਨੋਸਿਸ ’ਚ ਪੋਸਟ ਗ੍ਰੈਜੂਏਸ਼ਨ ਕੀਤੀ ਪੂਰੀ
NEXT STORY