ਮਾਛੀਵਾੜਾ ਸਾਹਿਬ (ਟੱਕਰ) : ਸਥਾਨਕ ਇੰਦਰਾ ਕਾਲੋਨੀ ਵਾਸੀ ਅਮਨਦੀਪ ਸਿੰਘ (20) ਜੋ ਕਿ ਕਬੱਡੀ ਦਾ ਖਿਡਾਰੀ ਸੀ, ਉਸਦਾ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਕਬੱਡੀ ਖਿਡਾਰੀ ਹੋਣ ਦੇ ਨਾਲ-ਨਾਲ ਉਹ ਸ਼ਹਿਰ ’ਚ ਕਿਤਾਬਾਂ ਦੀ ਦੁਕਾਨ ’ਤੇ ਨੌਕਰੀ ਵੀ ਕਰਦਾ ਸੀ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ ਦੇ 'ਸਰਕਾਰੀ ਡਾਕਟਰਾਂ' ਵੱਲੋਂ ਅੱਜ ਤੋਂ ਇਸ ਤਾਰੀਖ਼ ਤੱਕ ਹੜਤਾਲ ਦਾ ਐਲਾਨ (ਤਸਵੀਰਾਂ)
ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਕੁੱਝ ਮਹੀਨੇ ਪਹਿਲਾਂ ਅਮਨਦੀਪ ਸਿੰਘ ਦਾ ਇਲਾਕੇ ਦੇ ਨੌਜਵਾਨਾਂ ਨਾਲ ਝਗੜਾ ਹੋਇਆ ਸੀ ਅਤੇ ਹੁਣ ਫਿਰ ਇੱਕ ਵਿਆਹ ਸਮਾਗਮ ਦੌਰਾਨ ਉਨ੍ਹਾਂ ਦੀ ਆਪਸੀ ਝੜਪ ਹੋਈ। ਉਸਦੇ ਭਰਾ ਅਮਨਦੀਪ ਸਿੰਘ ਨੂੰ ਜਖ਼ਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਪਰ ਉਹ ਰਸਤੇ ’ਚ ਹੀ ਦਮ ਤੋੜ ਗਿਆ।
ਇਹ ਵੀ ਪੜ੍ਹੋ : ਫਿਲੌਰ 'ਚ ਦਰਦਨਾਕ ਘਟਨਾ, 2 ਮਾਸੂਮ ਭੈਣਾਂ ਵੱਲੋਂ ਜ਼ਹਿਰ ਨਿਗਲਣ ਕਾਰਨ ਇਕ ਦੀ ਮੌਤ, ਦੂਜੀ ਦੀ ਹਾਲਤ ਨਾਜ਼ੁਕ
ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਕਾਫ਼ੀ ਜਖ਼ਮ ਸਨ ਅਤੇ ਉਸ ਨੂੰ ਪਤਾ ਲੱਗਿਆ ਕਿ ਅਢਿਆਣਾ ਰੋਡ ’ਤੇ ਇੱਕ ਸ਼ੈਲਰ ਨੇੜੇ ਝਗੜਾ ਹੋਇਆ, ਜਿਸ ਵਿਚ ਕਈ ਨੌਜਵਾਨਾਂ ਨੇ ਉਸ ਦੇ ਭਰਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ। ਬਿਆਨਕਰਤਾ ਅਨੁਸਾਰ ਗੈਰੀ ਰਾਜਗੜ੍ਹ, ਲਾਡੀ ਗਹਿਲੇਵਾਲ, ਇੰਦਰਾ ਗਹਿਲੇਵਾਲ, ਜੱਗੀ ਭਮਾਂ, ਸਾਦਿਕ ਸਮਰਾਲਾ ਤੋਂ ਇਲਾਵਾ ਹੋਰ ਕਈ ਅਣਪਛਾਤੇ ਵਿਅਕਤੀ ਹਨ, ਜਿਨ੍ਹਾਂ ਦਿਨ-ਦਿਹਾੜੇ ਉਸਦਾ ਭਰਾ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਸਪਾ ਸੈਂਟਰਾਂ ਦੀ ਆੜ 'ਚ ਚੱਲ ਰਿਹੈ ਗੰਦਾ ਧੰਦਾ, ਮਸਾਜ ਦੀ ਫ਼ੀਸ ਲੈ ਕੇ ਦਿੱਤੀ ਜਾਂਦੀ ਹੈ ਜਿਸਮ ਫਿਰੋਸ਼ੀ ਦੀ ਆਫ਼ਰ
ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਖੇਡ ਰਤਨ ਪੰਜਾਬ ਦੇ: ਪੰਜਾਬੀਆਂ ਦਾ ਮਕਬੂਲ ਹੀਰੋ ਦਾਰਾ ਸਿੰਘ
NEXT STORY