ਜਲੰਧਰ(ਗੁਲਸ਼ਨ)— ਕਬੀਰ ਨਗਰ ਰੇਲਵੇ ਲਾਈਨਾਂ 'ਤੇ ਇਕ ਨੌਜਵਾਨ ਦੀ ਟਰੇਨ ਦੀ ਲਪੇਟ 'ਚ ਆਉਣ ਨਾਲ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਦੇ ਰੂਪ ਵਿਚ ਹੋਈ ਹੈ ਜੋ ਕਿ ਬਠਿੰਡੇ ਦਾ ਰਹਿਣ ਵਾਲਾ ਸੀ।
ਮਿਲੀ ਸੂਚਨਾ ਮੁਤਾਬਕ ਮ੍ਰਿਤਕ ਇੱਥੇ ਸਬਜ਼ੀ ਦਾ ਕੰਮ ਕਰਦਾ ਸੀ ਅਤੇ ਕਬੀਰ ਨਗਰ ਵਿਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਪਹਿਲਾਂ ਇਸ ਨੂੰ ਖੁਦਕੁਸ਼ੀ ਕੇਸ ਸਮਝ ਰਹੀ ਸੀ, ਜਿਸ ਤੋਂ ਪਰਿਵਾਰਕ ਮੈਂਬਰਾਂ ਨੇ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਕੁੱਝ ਨਹੀਂ ਸੀ, ਇਹ ਹਾਦਸਾ ਲਾਈਨਾਂ ਪਾਰ ਕਰਦੇ ਸਮੇਂ ਵਾਪਰਿਆ ਹੈ। ਥਾਣਾ ਜੀ.ਆਰ.ਪੀ. ਦੀ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਚੋਣਾਂ ਕਾਰਨ ਮੰਤਰੀਆਂ ਦਾ ਫੇਰਬਦਲ ਫਿਲਹਾਲ ਟਲਿਆ
NEXT STORY