ਨੂਰਪੁਰਬੇਦੀ (ਭੰਡਾਰੀ)-ਲੋਕ ਨਿਰਮਾਣ ਵਿਭਾਗ ਵੱਲੋਂ ਉਸਾਰੇ ਜਾ ਰਹੇ 11 ਕਿਲੋਮੀਟਰ ਲੰਬੇ ਮਾਰਗ ਦੇ ਕਾਰਜ ਨੂੰ ਨਿਰਵਿਘਨ ਜਾਰੀ ਰੱਖਣ ਲਈ ਅਧਿਕਾਰੀਆਂ ਵੱਲੋਂ ਕੀਤੀ ਗਈ ਬੇਨਤੀ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਕਾਹਨਪੁਰ ਖੂਹੀ-ਬਾਥੜੀ ਮਾਰਗ 'ਤੇ 45 ਦਿਨਾਂ ਲਈ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਦਿੱਤੇ ਗਏ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
ਜ਼ਿਕਰਯੋਗ ਹੈ ਕਿ ਉਕਤ ਮਾਰਗ ਤੋਂ ਰੋਜ਼ਾਨਾ ਭਾਰੀ ਮਾਤਰਾ 'ਚ ਟਿੱਪਰ, ਟਰਾਲੇ ਤੇ ਹੋਰ ਹੈਵੀ ਵਾਹਨ ਮਾਈਨਿੰਗ ਮਟੀਰੀਅਲ ਲੈ ਕੇ ਗੁ਼ਜਰਦੇ ਹਨ ਅਤੇ ਉਕਤ ਮਾਰਗ ਦੀ ਖ਼ਸਤਾਹਾਲਤ ਨੂੰ ਸੁਧਾਰਨ ਲਈ ਵਿਭਾਗ ਵੱਲੋਂ 12 ਕਰੋੜ ਦੀ ਲਾਗਤ ਨਾਲ ਸੜਕ ਦਾ ਨਵੇਂ ਸਿਰੇ ਤੋਂ ਨਿਰਮਾਣ ਕਾਰਜ ਆਰੰਭਿਆ ਗਿਆ ਹੈ, ਜਿਸ ਕਾਰਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਬੇਨਤੀ ’ਤੇ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਉਕਤ ਮਾਰਗ 'ਤੇ ਹਰ ਸਮੇਂ ਭਾਰੀ ਵਾਹਨਾਂ ਦੇ ਗੁਜ਼ਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਨਾਲ ਹੀ ਇਨ੍ਹਾਂ ਵਾਹਨ ਚਾਲਕਾਂ ਨੂੰ ਪ੍ਰਸ਼ਾਸਨ ਵੱਲੋਂ ਨਿਰਧਾਰਤ ਰੂਟ ਅਪਣਾਉਣ ਦੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ
ਜਨਤਾ ਦੀ ਸੂਚਨਾ ਹਿੱਤ ਸੜਕ ’ਤੇ ਸੂਚਨਾ ਬੋਰਡ ਵੀ ਲਗਾ ਦਿੱਤੇ ਗਏ ਹਨ : ਜੇ.ਈ. ਬਲਵਿੰਦਰ ਸਿੰਘ
ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਜੇ. ਈ. ਬਲਵਿੰਦਰ ਸਿੰਘ ਨੇ ਆਖਿਆ ਕਿ ਦੋਪਹੀਆ ਤੇ ਹੋਰ ਛੋਟੇ ਵਾਹਨ ਇਸ ਮਾਰਗ ਤੋਂ ਗੁਜ਼ਰ ਸਕਣਗੇ ਜਦਕਿ ਭਾਰੀ ਵਾਹਨਾਂ ’ਤੇ ਪਾਬੰਦੀ ਜਾਰੀ ਰਹੇਗੀ। ਉਨ੍ਹਾਂ ਆਖਿਆ ਕਿ ਪ੍ਰਸ਼ਾਸਨ ਦੇ ਹੁਕਮਾਂ ਤੋਂ ਜਾਣੂੰ ਕਰਵਾਉਣ ਲਈ ਬਾਕਾਇਦਾ ਸੜਕ ਦੇ ਦੋਵੇਂ ਕਿਨਾਰਿਆਂ ’ਤੇ ਸੂਚਨਾ ਬੋਰਡ ਵੀ ਲਗਾ ਦਿੱਤੇ ਗਏ ਹਨ। ਉਨ੍ਹਾਂ ਆਖਿਆ ਕਿ ਦਿਨ ਸਮੇਂ ਲੇਬਰ ਵੱਲੋਂ ਸੜਕ ਦਾ ਨਿਰਮਾਣ ਕੀਤੇ ਜਾਣ ਉਪਰੰਤ ਰਾਤ ਸਮੇਂ ਗੁਜ਼ਰਨ ਵਾਲੇ ਭਾਰੀ ਵਾਹਨਾਂ ਵੱਲੋਂ ਨੁਕਸਾਨ ਪਹੁੰਚਾਏ ਜਾਣ ਕਾਰਨ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਉਕਤ ਮਾਰਗ ਨੂੰ ਭਾਰੀ ਵਾਹਨਾਂ ਲਈ ਬੰਦ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ ਜਦਕਿ ਭਾਰੀ ਵਾਹਨਾਂ ਲਈ ਬਦਲਵੇਂ ਰੂਟ ਉਸੇ ਤਰ੍ਹਾਂ ਜਾਰੀ ਰਹਿਣਗੇ।
ਇਹ ਵੀ ਪੜ੍ਹੋ: ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ! ਹੋਈ ਸਖ਼ਤ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
NEXT STORY