ਕਲਾਨੌਰ (ਮਨਮੋਹਨ) : ਪੁਲਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਕਲਾਨੌਰ ਦੇ ਐੱਸ. ਐੱਚ. ਓ. ਅਵਤਾਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਵਿੰਦਰ ਪਾਲ ਨੇ ਪੁਲਸ ਪਾਰਟੀ ਸਮੇਤ ਪਿੰਡ ਹਰੀਮਾਬਾਦ ਵੱਲ ਜਾਂਦੇ ਲਿੰਕ ਮਾਰਗ 'ਤੇ ਬਿਜਲੀ ਦਫਤਰ ਦੇ ਨਜ਼ਦੀਕ ਨਾਕੇ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਮੁਲਜ਼ਮ ਦੀ ਪਛਾਣ ਅਰਜੁਨ ਸਿੰਘ ਵਿੱਕੀ ਵਾਸੀ ਕਲਾਨੌਰ ਵਜੋਂ ਹੋਈ ਹੈ।ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤੇਜ਼ ਰਫਤਾਰ ਟਰੈਕਟਰ ਨੇ ਕਾਰ ਮਾਰੀ ਟੱਕਰ, 1 ਦੀ ਮੌਤ
NEXT STORY