Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    10:56:11 AM

  • accident in melbourne snehpal singh

    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ,...

  • indian origin student arrested

    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ...

  • punjab woman locked up in jail takes shocking step

    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ...

  • gold and silver are becoming expensive big jump in the prices of silver

    ਤਿਉਹਾਰਾਂ ਤੋਂ ਪਹਿਲਾਂ ਮੁੜ ਮਹਿੰਗੇ ਹੋ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸ੍ਰੀ ਕਾਲੀ ਮਾਤਾ ਮੰਦਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

PUNJAB News Punjabi(ਪੰਜਾਬ)

ਸ੍ਰੀ ਕਾਲੀ ਮਾਤਾ ਮੰਦਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

  • Edited By Gurminder Singh,
  • Updated: 31 Oct, 2025 10:43 AM
Patiala
kali mata temple bhagwant mann arvind kejriwal
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਕੰਪਲੈਕਸ ਵਿਚ ਕਾਲੀ ਮਾਤਾ ਨੂੰ ਸਮਰਪਿਤ ਮੁੱਖ ਮੰਦਰ ਦੇ ਨਾਲ ਸ਼ਕਤੀ ਦੇ ਬ੍ਰਹਮ ਸਵਰੂਪ ਸ੍ਰੀ ਰਾਜ ਰਾਜੇਸ਼ਵਰੀ ਜੀ ਦਾ ਪ੍ਰਾਚੀਨ ਮੰਦਰ ਵੀ ਹੈ।

ਇਹ ਵੀ ਪੜ੍ਹੋ : ਚੱਕਰਵਾਤੀ ਤੂਫ਼ਾਨ ਮੋਂਥਾ ਦਾ ਪੰਜਾਬ 'ਚ ਅਸਰ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾ ਦੇ ਇਹ ਦੋਵੇਂ ਅਸਥਾਨ ਮੰਦਰ ਦੇ ਕੰਪਲੈਕਸ ਨੂੰ ਅਧਿਆਤਮਿਕ ਤੌਰ 'ਤੇ ਵਧੇਰੇ ਮਹੱਤਵਪੂਰਨ ਅਤੇ ਵਾਸਤੂ-ਕਲਾ ਦੇ ਪੱਖ ਤੋਂ ਵਧੇਰੇ ਵਿਲੱਖਣ ਬਣਾਉਂਦੇ ਹਨ, ਜਿੱਥੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦਾ ਆਧੁਨਿਕ ਬੁਨਿਆਦੀ ਢਾਂਚੇ ਨਾਲ ਬੇਹੱਦ ਸੁੰਦਰ ਸੁਮੇਲ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਇਥੇ ਲਗਭਗ 10,000 ਸ਼ਰਧਾਲੂ ਰੋਜ਼ਾਨਾ, ਲਗਭਗ 40,000 ਹਰ ਸ਼ਨੀਵਾਰ ਨੂੰ ਆਉਂਦੇ ਹਨ ਅਤੇ ਨਵਰਾਤਰੀ ਦੇ ਤਿਉਹਾਰ ਦੌਰਾਨ ਇਹ ਗਿਣਤੀ ਲਗਪਗ ਇਕ ਲੱਖ ਹੋ ਜਾਂਦੀ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਸ੍ਰੀ ਕਾਲੀ ਮਾਤਾ ਮੰਦਰ ਨੂੰ ਨਵਾਂ ਰੂਪ ਦੇਣ ਲਈ 73.52 ਕਰੋੜ ਰੁਪਏ ਦੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨੀ ਛੁੱਟੀ

ਉਨ੍ਹਾਂ ਕਿਹਾ ਕਿ ਮੰਦਰ ਦੇ ਸਰੋਵਰ ਨੂੰ ਭਾਖੜਾ ਨਹਿਰ ਤੋਂ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਇਸ ਪ੍ਰੋਜੈਕਟ ਲਈ 1.15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੰਦਰ ਦੇ ਮੌਜੂਦਾ ਸੀਵਰੇਜ ਸਿਸਟਮ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਢਾਂਚੇ ਨੂੰ 49.06 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤਾ ਜਾ ਰਿਹਾ ਹੈ, ਜੋ ਨਾ ਸਿਰਫ਼ ਸਥਾਨਕ ਨਿਵਾਸੀਆਂ ਸਗੋਂ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਡਾਕਟਰੀ ਸਹਾਇਤਾ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਨ੍ਹਾਂ ਔਰਤਾਂ ਲਈ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੰਦਰ ਦੀ ਅਧਿਆਤਮਿਕਤਾ ਅਤੇ ਸੁੰਦਰਤਾ ਵਿਚ ਵਾਧਾ ਕਰਨ ਲਈ ਪ੍ਰਮੁੱਖ ਤੀਰਥ ਅਸਥਾਨਾਂ ਦੀ ਤਰ੍ਹਾਂ ਸਰੋਵਰ ਨਜਦੀਕ ਇੱਕ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ 6.78 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਬੰਧੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਮਾਨ ਨੇ ਅੱਗੇ ਕਿਹਾ ਕਿ ਨਵੀਂ ਬਣੀ ਇਮਾਰਤ ਵਿਚ 15.11 ਲੱਖ ਰੁਪਏ ਦੀ ਲਾਗਤ ਨਾਲ ਇਕ ਲਿਫਟ ਲਗਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਰੋਵਰ ਦੇ ਨੇੜੇ ਨਵਾਂ ਰਸਤਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦਰ ਦੀ ਨਵੀਂ ਇਮਾਰਤ, ਗਲਿਆਰਾ, ਚਾਰਦੀਵਾਰੀ, ਪ੍ਰਵੇਸ਼ ਦੁਆਰ ਅਤੇ ਸਰੋਵਰ ਸਬੰਧੀ ਪ੍ਰੋਜੈਕਟ ਸਮੂਹਿਕ ਤੌਰ 'ਤੇ ਸ਼ੁਰੂ ਕੀਤੇ ਗਏ ਹਨ। ਸਿੱਖ ਅਤੇ ਹਿੰਦੂ ਪਰੰਪਰਾਵਾਂ ਮੁਤਾਬਕ ਆਉਣ ਵਾਲੇ ਸ਼ਰਧਾਲੂਆਂ ਖਾਸ ਕਰਕੇ ਦੂਰ-ਦੁਰਾਡੇ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਸ਼ਰਧਾਲੂਆਂ ਲਈ ਭਗਵੰਤ ਸਿੰਘ ਮਾਨ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਦਰ ਦੇ ਸਰੋਵਰ ਦਾ ਮੁਕੰਮਲ ਤੌਰ ‘ਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ ਦੇ ਨਾਲ ਪੱਥਰ ਦਾ ਕੰਮ ਅਤੇ ਰਸਤੇ ਦੀ ਤਿਆਰੀ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੰਦਰ ਦੀ ਪਵਿੱਤਰਤਾ ਅਤੇ ਇਸਦੀ ਵਿਰਾਸਤੀ ਆਰਕੀਟੈਕਚਰ ਨੂੰ ਬਰਕਰਾਰ ਰੱਖਦਿਆਂ ਇਸਦੀ ਸ਼ਾਨ ਵਿਚ ਵਾਧਾ ਕਰੇਗਾ।  ਉਨ੍ਹਾਂ ਕਿਹਾ ਕਿ ਅਕਸਰ ਜ਼ਿਆਦਾ ਟ੍ਰੈਫਿਕ ਦੌਰਾਨ ਵਰਤੇ ਜਾਂਦੇ ਪਿਛਲੇ ਗੇਟ ਨੂੰ ਦੁਬਾਰਾ ਖੋਲ੍ਹਣ ਅਤੇ ਇਸ ਦੇ ਨਵੀਨੀਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ। ਮੰਦਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਰਵਾਇਤੀ ਵਾਸਤੂ ਕਲਾ ਮੁਤਾਬਕ ਮੁੜ ਡਿਜ਼ਾਈਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਫ਼ਤੇ ਦੇ ਆਖਰੀ ਦਿਨਾਂ ਅਤੇ ਨਵਰਾਤਰੀ ਦੌਰਾਨ, ਜਦੋਂ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ ਤਾਂ ਉਨ੍ਹਾਂ ਦੀ ਸੁਚੱਜੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬੈਰੀਕੇਡ ਵਾਲੀਆਂ ਲੇਨਾਂ ਅਤੇ ਸਾਈਨ ਬੋਰਡਾਂ ਦੇ ਨਾਲ ਇਕ ਯੋਜਨਾਬੱਧ ਕਤਾਰ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਯੋਜਨਾਬੰਦੀ ਅਤੇ ਵਿਰਾਸਤ ਦੇ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖੀ ਉਸਾਰੀ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸਬੰਧੀ ਸਹੂਲਤਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਕਵਰ ਕਰਦਿਆਂ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭੀੜ-ਭੜੱਕੇ ਨੂੰ ਰੋਕਣ ਅਤੇ ਪ੍ਰਸ਼ਾਦ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ, ਮਾਤਾ ਵੈਸ਼ਨੋ ਦੇਵੀ ਮੰਦਰ ਦੀ ਤਰ੍ਹਾਂ ਇਕ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੌਸਮਾਂ ਦੌਰਾਨ ਬਜ਼ੁਰਗ ਸ਼ਰਧਾਲੂਆਂ, ਮਾਵਾਂ ਅਤੇ ਅਪਾਹਜ ਵਿਅਕਤੀਆਂ ਦੀ ਸਹੂਲਤ ਲਈ ਸੰਗਤ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਹਾਲ ਵਿਚ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਵਾ ਸ਼ਰਧਾਲੂਆਂ ਦੇ ਠਹਿਰਨ ਲਈ ਮੰਦਰ ਅੰਦਰ ਇਕ ਹਾਲ ਬਣਾਇਆ ਗਿਆ ਹੈ ਅਤੇ 300 ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਰੂਹਾਨੀ ਕੇਂਦਰ ਨੂੰ ਪੰਜਾਬ ਦੇ ਇਕ ਵਾਸਤੂ ਕਲਾ ਦੇ ਨਮੂਨੇ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Kali Mata Temple
  • Bhagwant Mann
  • Arvind Kejriwal
  • ਕਾਲੀ ਮਾਤਾ ਮੰਦਰ
  • ਭਗਵੰਤ ਮਾਨ
  • ਅਰਵਿੰਦ ਕੇਜਰੀਵਾਲ

ਵੱਡਾ ਝਟਕਾ : ਮਹਿੰਗੀ ਹੋਈ ਬਿਜਲੀ, ਭਲਕੇ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • kali temple  person  tongue  police
    ਕਾਲੀ ਮੰਦਰ ਦੇ ਬਾਹਰ ਵਿਅਕਤੀ ਨੇ ਵੱਢ ਲਈ ਆਪਣੀ ਜੀਭ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • punjab congress 50 50 formula
    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
  • america pakistan big announcement
    ਮਿਲ ਕੇ ਕਰਾਂਗੇ ਅੱਤਵਾਦ ਦਾ ਖ਼ਾਤਮਾ !  ਅਮਰੀਕਾ-ਪਾਕਿਸਤਾਨ ਦਾ ਵੱਡਾ ਐਲਾਨ
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • punjab bjp whatsapp channel
      ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +