ਪਟਿਆਲਾ/ਰੱਖੜਾ (ਰਾਜੇਸ਼, ਪਰਮੀਤ, ਬਲਜਿੰਦਰ, ਰਣਜੀਤ ਰਾਣਾ, ਜੋਸਨ) - ਜਗਤਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲੇ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸਿੱਖ ਸੰਗਤ ਵਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ, ਜਿਸ ਉੁਪਰੰਤ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਉੁਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰਦੁਆਰਿਆਂ 'ਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ, ਪਾਤਿਸ਼ਾਹੀ ਨੌਵੀਂ ਬਹਾਦਰਗੜ੍ਹ, ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਰਾਏਪੁਰ ਮੰਡਲਾਂ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਵੀ ਪਾਏ ਗਏ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਦੇਖਣ ਨੂੰ ਮਿਲੀਆਂ, ਉਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ ਅਤੇ ਸੰਗਤਾਂ ਵਲੋਂ ਵੱਖ-ਵੱਖ ਥਾਵਾਂ 'ਤੇ ਗੁਰੂ ਕੇ ਲੰਗਰ ਵੀ ਲਾਏ ਗਏ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪਿਛਲੇ ਦੋ ਦਿਨਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਸੰਗਤਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ, ਉੁਥੇ ਹੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਦੀ ਰੌਸ਼ਨੀ ਵਿਚ ਸਜਾਇਆ ਗਿਆ ਸੀ ਅਤੇ ਲਗਾਤਾਰ ਵੱਖ-ਵੱਖ ਰਾਗੀ ਸਿੰਘਾਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ। ਸਵੇਰ ਤੋਂ ਹੀ ਬੋਲੇ ਸੋ ਨਿਹਾਲ ਦੇ ਨਾਅਰਿਆਂ ਦੀ ਗੂੰਜ ਸੁਣਾਈ ਦਿੱਤੀ। ਗੁਰਦੁਆਰਾ ਸਾਹਿਬ ਵਿਖੇ ਮੈਨੇਜਰ ਰਣਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ ਸੰਗਤ ਨੂੰ ਮੁਬਾਰਕਾਂ ਦਿੱਤੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮੁੱਚੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕੀਤੀਆਂ ਹੋਈਆਂ ਸਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅੱਜ ਗੁਰਦੁਆਰਾ ਸਾਹਿਬ ਵਿਖੇ ਭੋਗ ਪੈਣ ਉਪਰੰਤ ਢਾਡੀ ਜਥੇ ਅਤੇ ਕੀਰਤਨੀ ਰਾਗੀਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ।
ਪਟਿਆਲਾ, (ਬਲਜਿੰਦਰ)-ਅਫਸਰ ਕਾਲੋਨੀ ਵਿਖੇ ਗੁਰਪੁਰਬ ਮੌਕੇ ਦਵਿੰਦਰ ਸਿੰਘ ਬਾਬਾ ਦੀ ਅਗਵਾਈ ਹੇਠ ਇਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬਾਬਾ ਦਵਿੰਦਰ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਨਾਜਰ ਸਿੰਘ, ਕਰਤਾਰ ਸਿੰਘ ਸਿੱਧੂ, ਤੇਜਪਾਲ ਸਿੰਘ, ਇੰਸ. ਜਸਵਿੰਦਰ ਸਿੰਘ, ਹਰਪਾਲ ਸਿੰਘ ਦੁੱਧੜ, ਕਰਨਲ ਸੁਰਿੰਦਰ ਸਿੰਘ, ਬਲਜਿੰਦਰ ਸਿੰਘ, ਸੁਖਮੀਤ ਸਿੰਘ ਕੋਹਲੀ, ਏਕਸਜੋਤ, ਪੀ. ਐੱਸ. ਸੋਢੀ, ਖੁਸ਼ਵਿੰਦਰ ਸਿੰਘ, ਧਰਮ ਸਿੰਘ, ਬੀਬੀ ਭਾਨੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਮੈਂਬਰਾਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
817 ਕਰੋੜ ਦਾ ਪ੍ਰੋਜੈਕਟ ਜਾਪਾਨ ਬੈਂਕ ਕੋਲ ਜਲਦ ਭੇਜਿਆ ਜਾਵੇ : ਧਰਮਸੌਤ
NEXT STORY