ਚੰਡੀਗੜ੍ਹ/ਮੋਗਾ : ਸੋਸ਼ਲ ਮੀਡੀਆ 'ਤੇ ਮਸ਼ਹੂਰ ਕੰਚਨ ਉਰਫ ਕਮਲ ਕੌਰ ਭਾਬੀ (30) ਦੇ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਹੁਣ ਅੰਮ੍ਰਿਤਸਰ ਦੀ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਿਹਾ ਹੈ ਕਿ ਉਹ ਪਹਿਲਾਂ ਵੀ ਅਸ਼ਲੀਲ ਕੈਂਟ ਨੂੰ ਲੈ ਕੇ ਤਾੜਨਾ ਦੇ ਚੁੱਕਾ ਹੈ, ਇਥੋਂ ਤਕ ਉਹ (ਦੀਪਿਕਾ) ਉਨ੍ਹਾਂ ਪਾਸੋਂ ਮੁਆਫੀਆਂ ਵੀ ਮੰਗ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਸ ਵੱਲੋਂ ਅਸ਼ਲੀਲ ਵੀਡੀਓ ਪਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਕਮਲ ਕੌਰ ਭਾਬੀ ਦੇ ਕਤਲ ਕਾਂਡ ਦਾ ਪੂਰਾ ਸੱਚ ਆਇਆ ਸਾਹਮਣੇ, ਅੰਮ੍ਰਿਤਪਾਲ ਮਹਿਰੋਂ ਨੇ...
ਦੀਪਿਕਾ ਲੂਥਰਾ ਨੂੰ ਚਿਤਾਵਨੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਿਹਾ ਹੈ ਕਿ ਜੇਕਰ ਉਹ ਅਜੇ ਵੀ ਨਹੀਂ ਸੁਧਰਦੀ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਵੀਡੀਓ ਵਿਚ ਅੰਮ੍ਰਿਤਪਾਲ ਨੇ ਇਹ ਵੀ ਆਖਿਆ ਹੈ ਕਿ ਪਾਰਕਿੰਗ ਸਿਰਫ ਬਠਿੰਡਾ ਵਿਚ ਹੀ ਨਹੀਂ ਹੈ ਅਤੇ ਇਹ ਵੀ ਜ਼ਰੂਰੀ ਨਹੀਂ ਕਿ ਹਰ ਵਾਰ ਲਾਸ਼ ਵੀ ਮਿਲੇ।
ਇਹ ਵੀ ਪੜ੍ਹੋ : ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੰਡੀਗੜ੍ਹ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਪਥਰਾਅ ਮਗਰੋਂ ਚੱਲੀਆਂ ਗੋਲ਼ੀਆਂ
NEXT STORY