ਲੁਧਿਆਣਾ: Instagram 'ਤੇ ਕਮਲ ਕੌਰ ਭਾਬੀ ਦੇ ਨਾਂ ਨਾਲ ਮਸ਼ਹੂਰ ਇਨਫਲੂਐਂਸਰ ਕੰਚਨ ਕੁਮਾਰੀ ਦੀ ਲਾਸ਼ ਭੇਤਭਰੇ ਹਾਲਾਤ 'ਚ ਮਿਲੀ ਹੈ। ਸ਼ੁਰੂਆਤੀ ਜਾਂਚ ਵਿਚ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਇਸ ਮਾਮਲੇ ਵਿਚ ਇਕ ਹੋਰ ਖ਼ੁਲਾਸਾ ਹੋਇਆ ਹੈ। ਕੁਝ ਦਿਨ ਪਹਿਲਾਂ ਗੈਂਗਸਟਰ ਅਰਸ਼ ਡੱਲਾ ਵੱਲੋਂ ਕਮਲ ਕੌਰ ਭਾਬੀ ਨੂੰ ਅਸ਼ਲੀਲ ਵੀਡੀਓਜ਼ ਪਾਉਣੀਆਂ ਬੰਦ ਕਰਨ ਦੀ ਚਿਤਾਵਨੀ ਦਿੰਦਿਆਂ ਜਾਨੋਂ-ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਕ ਵਾਇਰਲ ਆਡੀਓ ਵਿਚ ਗੈਂਗਸਟਰ ਵੱਲੋਂ ਕਮਲ ਕੌਰ ਭਾਬੀ ਦੇ ਟੱਬਰ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਸੀ। ਉਸ ਦਾ ਕਹਿਣਾ ਸੀ ਕਿ ਅਜਿਹਿਆਂ ਵੀਡੀਓਜ਼ ਕਾਰਨ ਪੰਜਾਬ ਦੇ ਨੌਜਵਾਨ ਵਿਗੜ ਰਹੇ ਹਨ। ਇਹ ਆਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ, ਹਾਲਾਂਕਿ 'ਜਗ ਬਾਣੀ' ਇਸ ਆਡੀਓ ਦੀ ਪੁਸ਼ਟੀ ਨਹੀਂ ਕਰਦਾ। ਪੁਲਸ ਵੱਲੋਂ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ
ਬੀਤੇ ਦਿਨੀਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੰਗਲਵਾਰ ਸਵੇਰੇ 5:30 ਵਜੇ ਸੂਚਨਾ ਮਿਲੀ ਕਿ ਹਸਪਤਾਲ ਦੀ ਪਾਰਕਿੰਗ 'ਚ ਖੜੀ ਇਕ ਸ਼ੱਕੀ ਕਾਰ ਵਿਚੋਂ ਬਦਬੂ ਆ ਰਹੀ ਹੈ। ਜਾਂਚ ਕਰਨ 'ਤੇ ਕਾਰ ਦੇ ਅੰਦਰ ਇਕ ਔਰਤ ਦੀ ਲਾਸ਼ ਮਿਲੀ, ਜਿਸ ਦੀ ਉਮਰ ਲਗਭਗ 35 ਸਾਲ ਦੱਸੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿਚ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਨੂੰ ਮੌਕੇ 'ਤੇ ਘੇਰ ਲਿਆ ਗਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਰ ਛੱਡ ਕੇ ਮੌਕੇ ਤੋਂ ਭੱਜਣ ਵਾਲੇ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਗਿਆ ਕਿ ਜਿਸ ਕਾਰ ਵਿਚ ਲਾਸ਼ ਮਿਲੀ ਹੈ, ਉਸ ਦਾ ਲੁਧਿਆਣਾ ਨੰਬਰ ਹੈ, ਪਰ ਪੁਲਸ ਨੂੰ ਸ਼ੱਕ ਹੈ ਕਿ ਇਹ ਨੰਬਰ ਵੀ ਜਾਅਲੀ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - Red Alert 'ਤੇ ਪੰਜਾਬ ਦਾ ਇਹ ਜ਼ਿਲ੍ਹਾ! ਹਰ ਪਾਸੇ ਪੁਲਸ ਹੀ ਪੁਲਸ (ਵੀਡੀਓ)
ਇਸ ਸਬੰਧ ਵਿਚ, ਲੁਧਿਆਣਾ ਆਰਟੀਓ ਤੋਂ ਗੱਡੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤੇ ਇਕ ਪੁਲਸ ਟੀਮ ਲੁਧਿਆਣਾ ਭੇਜੀ ਗਈ ਹੈ। ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ-ਕਤਲ ਦਾ ਕਾਰਨ, ਪਛਾਣ ਲੁਕਾਉਣ ਦੀ ਕੋਸ਼ਿਸ਼ ਅਤੇ ਲਾਸ਼ ਨੂੰ ਇੱਥੇ ਲਿਆਉਣ ਅਤੇ ਲੁਕਾਉਣ ਪਿੱਛੇ ਕੀ ਇਰਾਦਾ ਸੀ। ਫਿਲਹਾਲ, ਪੁਲਸ ਨੇ ਗੱਡੀ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਲੇ ਦੁਆਲੇ ਦੇ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ, ਵਿਜੀਲੈਂਸ ਲਵੇਗੀ ਐਕਸ਼ਨ
NEXT STORY