ਚੰਡੀਗੜ੍ਹ : ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਮਲ ਸ਼ਰਮਾ ਦਾ ਇੰਨੀ ਛੋਟੀ ਉਮਰ ਵਿਚ ਦਿਹਾਂਤ ਹੋਣ ਦੀ ਖਬਰ ਸੁਣ ਕੇ ਉਨ੍ਹਾਂ ਨੂੰ ਦੁੱਖ ਪੁੱਜਾ ਹੈ। ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰ ਦੇ ਨਾਲ ਹਨ।
ਦੱਸਣਯੋਗ ਹੈ ਕਿ ਐਤਵਾਰ ਸਵੇਰੇ ਕਮਲ ਸ਼ਰਮਾ ਦਾ ਸੈਰ ਕਰਦੇ ਹੋਏ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਹਾਰਟ ਅਟੈਕ ਆਉਣ ਤੋਂ ਬਾਅਦ ਸ਼ਰਮਾ ਨੂੰ ਤੁਰੰਤ ਹਸਪਤਾਲ ਲਿਜਾਇਾ ਗਿਆ, ਜਿਸ ਤੇ ਬਾਵਜੂਦ ਉਨ੍ਹਾਂ ਦੀ ਮੌਤ ਹੋ ਗਈ। ਕਮਲ ਸ਼ਰਮਾ ਨੂੰ ਪਹਿਲਾਂ ਵੀ ਹਾਰਟ ਅਟੈਕ ਆ ਚੁੱਕਾ ਸੀ, ਜਿਸ ਕਾਰਨ ਉਨ੍ਹਾਂ ਦਾ ਇਲਾਜ ਚੰਡੀਗੜ੍ਹ ਦੇ ਪੀ.ਜੀ.ਆਈ 'ਚ ਹੀ ਚੱਲ ਰਿਹਾ ਸੀ। ਕਾਫ਼ੀ ਸਮੇਂ ਬਾਅਦ ਉਹ ਬੀਤੇ ਦਿਨ ਦੀਵਾਲੀ 'ਤੇ ਆਪਣੇ ਜੱਦੀ ਘਰ ਫਿਰੋਜ਼ਪੁਰ ਵਿਖੇ ਪਰਿਵਾਰ ਸਣੇ ਤਿਉਹਾਰ ਮਨਾਉਣ ਆਏ ਸਨ ਪਰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਦੀਵਾਲੀ ਮੌਕੇ ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਖਿਲਾਫ ਪਰਚਾ
NEXT STORY