ਅੰਮ੍ਰਿਤਸਰ (ਛੀਨਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐੱਮ. ਪੀ. ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਫਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦਾ ਮਾੜਾ ਅਕਸ ਪੇਸ਼ ਕਰਨ ਦੇ ਦ੍ਰਿਸ਼, ਜਿਨ੍ਹਾਂ ਕਾਰਨ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜਣ ਅਤੇ ਸਮਾਜ ਵਿਚ ਬੇਚੈਨੀ ਪੈਦਾ ਹੋਣ ਦੇ ਆਸਾਰ ਹਨ, ਨੂੰ ਫਿਲਮ ਵਿਚੋਂ ਤੁਰੰਤ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬਹਾਦਰ, ਦਲੇਰ ਤੇ ਦੇਸ਼ ਭਗਤ ਸਿੱਖ ਕੌਮ, ਜਿਸ ਨੇ ਭਾਰਤ ਨੂੰ ਆਜ਼ਾਦੀ ਲੈ ਕੇ ਦਿੱਤੀ ਅਤੇ ਦੇਸ਼ ਦੇ ਅਨਾਜ ਭੰਡਾਰ ਭਰੇ, ਦਾ ਮਾੜਾ ਅਕਸ ਪੇਸ਼ ਕੀਤਾ ਗਿਆ ਤਾਂ ਫਿਰ ਇਹ ਮੰਨਿਆ ਜਾਵੇਗਾ ਕਿ ਅਜਿਹਾ ਝੂਠਾ ਪ੍ਰਾਪੇਗੰਡਾ ਫੈਲਾਉਣ ਵਿਚ ਕੇਂਦਰ ਸਰਕਾਰ ਦਾ ਵੀ ਹੱਥ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਦੋ ਪਹੀਆ ਵਾਹਨ ਚਾਲਕ ਸਾਵਧਾਨ! ਅੱਜ ਤੋਂ ਲਾਗੂ ਹੋਇਆ ਨਵਾਂ ਰੂਲ
ਫਿਲਮ ਅਦਾਕਾਰਾ ਅਤੇ ਮੰਡੀ ਤੋਂ ਐੱਮ. ਪੀ. ਕੰਗਨਾ ਰਣੌਤ, ਜਿਸ ਨੇ ਫਿਲਮ ਵਿਚ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਈ ਹੈ, ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਰਣੌਤ ਨੇ ਪਹਿਲਾਂ ਵੀ ਕਿਸਾਨੀ ਸੰਘਰਸ਼ ਵਿਚ ਭਾਗ ਲੈਣ ਵਾਲੀਆਂ ਸਾਡੀਆਂ ਸਿੱਖ ਮਾਵਾਂ ਪ੍ਰਤੀ ਮੰਦੀ ਸ਼ਬਦਾਵਲੀ ਵਰਤੀ ਸੀ। ਅਜਿਹੀਆਂ ਟਿੱਪਣੀਆਂ ਕਾਰਨ ਸਮਾਜ ਵਿਚ ਨਫਰਤ ਪੈਦਾ ਹੁੰਦੀ ਹੈ ਤੇ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭਰੋਸਾ ਦੁਆਇਆ ਸੀ ਬੰਦੀ ਸਿੰਘ ਰਿਹਾਅ ਕੀਤੇ ਜਾਣਗੇ ਤੇ ਆਪਣੀ ਉਮਰ ਕੈਦ ਪੂਰੀ ਕਰਨ ਵਾਲਿਆਂ ਨੂੰ ਰਿਹਾਅ ਕਰਨ ਦੇ ਨਾਲ-ਨਾਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਲਈ ਨੋਟੀਫਿਕੇਸ਼ਨ ਵੀ ਜਾਰੀ ਹੋਇਆ ਸੀ। ਉਨ੍ਹਾਂ ਕਿਹਾ ਕਿ ਲਿਖਤੀ ਨੋਟੀਫਿਕੇਸ਼ਨ ਦੇ ਬਾਵਜੂਦ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਜਦੋਂ ਕਿ ਬਿਲਕਿਸ ਬਾਨੋ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਰਿਹਾਅ ਕਰ ਦਿੱਤੇ ਗਏ।
ਇਹ ਵੀ ਪੜ੍ਹੋ : ਚਾਰ ਸਾਬਕਾ ਵਜ਼ੀਰਾਂ 'ਤੇ ਵੱਡੀ ਕਾਰਵਾਈ ਦੀ ਤਿਆਰੀ, ਮੰਤਰੀ ਮੰਡਲ ਨੇ ਦਿੱਤੀ ਹਰੀ ਝੰਡੀ
ਹਰਸਿਮਰਤ ਬਾਦਲ ਨੇ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦਾ ਵੀ ਵਿਰੋਧ ਕੀਤਾ ਤੇ ਉਸਨੂੰ ‘ਢੋਂਗੀ’ ਕਹਿ ਕੇ ਭੰਡਿਆ ਅਤੇ ਕਿਹਾ ਕਿ ਉਸ ਨੂੰ ਵਾਰ-ਵਾਰ ਪੈਰੋਲ ਦੇਣ ਨੇ ਸਾਬਿਤ ਕਰ ਦਿੱਤਾ ਹੈ ਕਿ ਭਾਜਪਾ ਜਨਤਕ ਜੀਵਨ ਵਿਚ ਨੈਤਿਕਤਾ ਤੇ ਕਦਰਾਂ ਕੀਮਤਾਂ ਨਾਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਤਰਜੀਹ ਦਿੰਦੀ ਹੈ। ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।
ਇਹ ਵੀ ਪੜ੍ਹੋ : ਪੰਜਾਬ ਦੀਆਂ ਨਹਿਰਾਂ ਵਿਚ ਪਾਣੀ ਛੱਡਣ ਦਾ ਐਲਾਨ, ਸ਼ਡਿਊਲ ਹੋਇਆ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਦਲਣ ਲੱਗਿਆ ਬੱਦਲਾਂ ਦਾ ਰੁਖ, ਮਾਨਸੂਨ ਵੀ ਮੱਠਾ ਪੈਣ ਲੱਗਾ
NEXT STORY