ਬਠਿੰਡਾ (ਵਿਜੈ ਵਰਮਾ) : ਮਾਣਹਾਨੀ ਦੇ ਇੱਕ ਮਾਮਲੇ 'ਚ ਭਾਜਪਾ ਦੀ ਸੰਸਦ ਮੈਂਬਰ ਅਤੇ ਫ਼ਿਲਮ ਅਦਾਕਾਰਾ ਕੰਗਣਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ 'ਚ ਪੇਸ਼ੀ ਨਿਰਧਾਰਤ ਸੀ, ਪਰ ਉਹ ਨਿਰਧਾਰਤ ਸਮੇਂ ‘ਤੇ ਅਦਾਲਤ 'ਚ ਹਾਜ਼ਰ ਨਹੀਂ ਹੋਏ। ਉਨ੍ਹਾਂ ਦੀ ਗੈਰ-ਹਾਜ਼ਰੀ ਕਾਰਨ ਕਾਰਵਾਈ ਪੂਰੀ ਨਹੀਂ ਹੋ ਸਕੀ ਅਤੇ ਮਾਮਲੇ 'ਚ ਅਗਲੀ ਕਾਰਵਾਈ ਸਬੰਧੀ ਅਦਾਲਤ ਨੇ ਆਪਣਾ ਹੁਕਮ ਰਾਖਵਾਂ ਰੱਖ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਸੋਸ਼ਲ ਮੀਡੀਆ ‘ਤੇ ਕੀਤੀ ਗਈ ਟਿੱਪਣੀ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਲੈ ਕੇ ਬਠਿੰਡਾ ਦੀ ਇੱਕ ਔਰਤ ਵੱਲੋਂ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ : ਜਾਨਲੇਵਾ ਹੋਈ ਹੱਡ ਚੀਰਵੀਂ ਠੰਡ, ਟੁੱਟਣ ਲੱਗੇ ਸਾਲਾਂ ਦੇ ਰਿਕਾਰਡ, ਸਾਵਧਾਨ ਰਹਿਣ ਲੋਕ
ਪਟੀਸ਼ਨ ਕਰਤਾ ਦਾ ਦੋਸ਼ ਹੈ ਕਿ ਕੰਗਣਾ ਰਣੌਤ ਵੱਲੋਂ ਕੀਤੀ ਗਈ ਟਿੱਪਣੀ ਨਾਲ ਉਸ ਦੇ ਅਕਸ ਨੂੰ ਠੇਸ ਪਹੁੰਚੀ ਹੈ। ਅੱਜ ਦੀ ਪੇਸ਼ੀ ਨੂੰ ਲੈ ਕੇ ਸਵੇਰ ਤੋਂ ਹੀ ਅਦਾਲਤੀ ਕੰਪਲੈਕਸ 'ਚ ਹਲਚਲ ਬਣੀ ਰਹੀ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ 'ਚ ਰੱਖਦੇ ਹੋਏ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਵੀ ਕੀਤੇ ਗਏ ਸਨ ਪਰ ਕੰਗਣਾ ਰਣੌਤ ਦੀ ਗੈਰ-ਹਾਜ਼ਰੀ ਕਾਰਨ ਸੁਣਵਾਈ ਅੱਗੇ ਨਹੀਂ ਵਧ ਸਕੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਕਈ ਥਾਣਿਆਂ ਤੇ ਚੌਂਕੀ ਇੰਚਾਰਜਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
ਅਦਾਲਤ 'ਚ ਕੰਗਣਾ ਰਣੌਤ ਵਲੋਂ ਉਨ੍ਹਾਂ ਦੇ ਵਕੀਲ ਹਾਜ਼ਰ ਹੋਏ ਅਤੇ ਉਨ੍ਹਾਂ ਦੀ ਗੈਰ-ਹਾਜ਼ਰੀ ਸਬੰਧੀ ਪੱਖ ਰੱਖਿਆ। ਉੱਥੇ ਹੀ ਪਟੀਸ਼ਨਕਰਤਾ ਪੱਖ ਵੱਲੋਂ ਸੰਸਦ ਮੈਂਬਰ ਦੀ ਲਗਾਤਾਰ ਗੈਰ-ਹਾਜ਼ਰੀ ‘ਤੇ ਇਤਰਾਜ਼ ਜਤਾਇਆ ਗਿਆ ਅਤੇ ਅਦਾਲਤ ਤੋਂ ਸਖ਼ਤ ਰੁਖ ਅਪਣਾਉਣ ਦੀ ਮੰਗ ਕੀਤੀ ਗਈ। ਅਦਾਲਤ ਹੁਣ ਅਗਲੀ ਸੁਣਵਾਈ ਦੀ ਤਾਰੀਖ਼ ਤੈਅ ਕਰੇਗੀ, ਜਿਸ ‘ਤੇ ਅੱਗੇ ਦੀ ਕਾਨੂੰਨੀ ਪ੍ਰਕਿਰਿਆ ਨਿਰਭਰ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਦਮਾਸ਼ਾਂ ਨੇ ਫ਼ੂਕ ਦਿੱਤੀਆਂ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ! ਘਰ ਨੂੰ ਵੀ ਲਾਈ ਅੱਗ
NEXT STORY