ਚੰਡੀਗੜ੍ਹ (ਵੈੱਬ ਡੈਸਕ): ਆਪਣੇ ਵਿਵਾਦ ਭਰੇ ਬਿਆਨਾਂ ਨਾਲ ਸੁਰਖੀਆਂ ਵਿਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਇਕ ਵਾਰ ਫ਼ਿਰ ਇਤਰਾਜ਼ਯੋਗ ਬਿਆਨ ਦਿੱਤੇ ਹਨ। ਕੰਗਨਾ ਨੇ ਹਿਮਾਚਲ ਪ੍ਰਦੇਸ਼ ਵਿਚ ਫ਼ੈਲੇ ਨਸ਼ੇ ਲਈ ਸਿੱਧੇ ਤੌਰ 'ਤੇ ਨਾਂ ਲਏ ਬਗੈਰ ਪੰਜਾਬ ਨੂੰ ਕਸੂਰਵਾਰ ਦੱਸਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹੁਣ DAC ਤੋਂ ਬਿਨਾਂ ਨਹੀਂ ਮਿਲੇਗਾ ਘਰੇਲੂ LPG Cylinder, ਜਾਰੀ ਹੋਏ ਨਵੇਂ ਹੁਕਮ
ਇਕ ਸਮਾਗਮ ਵਿਚ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ-ਪਿੱਛੇ ਦੇ ਸੂਬਿਆਂ ਤੋਂ ਨਵੀਆਂ-ਨਵੀਆਂ ਚੀਜ਼ਾਂ ਇੱਥੇ ਆਉਣ ਲੱਗ ਜਾਂਦੀਆਂ ਹਨ। ਭਾਵੇਂ ਚਿੱਟਾ ਹੋਵੇ, ਭਾਵੇ ਉਗਰਤਾ ਹੋਵੇ, ਭਾਵੇਂ ਕੁਝ ਵੀ ਹੋਵੇ, ਤੁਹਾਨੂੰ ਪਤਾ ਹੀ ਹੈ ਮੈਂ ਕਿਸ ਸੂਬੇ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬੜਾ ਗਰਮ ਹੁੰਦਾ ਹੈ ਤੇ ਬੜੇ ਹੁੱਲੜਬਾਜ਼ ਹੁੰਦੇ ਹਨ। ਇਹ ਨਸ਼ੇ ਕਰਦੇ ਨੇ, ਸ਼ਰਾਬਾਂ ਪੀਂਦੇ ਨੇ ਤੇ ਹੁੱਲੜਬਾਜ਼ੀ ਕਰਦੇ ਹਨ। ਮੇਰੀ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਦੇ ਪ੍ਰਭਾਅ ਵਿਚ ਨਾ ਆਉਣ। ਅਸੀਂ ਇਨ੍ਹਾਂ ਤੋਂ ਕੁਝ ਨਹੀਂ ਸਿਖਣਾ।ਇਨ੍ਹਾਂ ਨੇ ਸਾਡੀ ਜਵਾਨੀ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁੱਟਾਂ-ਖੋਹਾਂ ਕਰਨ ਵਾਲੇ 3 ਵਿਅਕਤੀ ਨਕਦੀ, ਮੋਬਾਈਲ ਤੇ ਮੋਟਰਸਾਈਕਲ ਸਣੇ ਕਾਬੂ
NEXT STORY