ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਬੇਤੁਕੇ ਬਿਆਨਾਂ ਕਾਰਨ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸੁਰਖੀਆਂ 'ਚ ਹੈ। ਅਜਿਹੇ 'ਚ ਹੁਣ ਕੰਗਨਾ ਰਣੌਤ ਨੇ ਖੇਤੀ ਬਿੱਲਾਂ ਖ਼ਿਲਾਫ਼ ਵਿਰੋਧ ਕਰਨ ਵਾਲਿਆਂ ਨੂੰ 'ਅੱਤਵਾਦੀ' ਕਰਾਰ ਦਿੱਤਾ ਹੈ। ਮੋਦੀ ਸਰਕਾਰ ਦੇ ਹੱਕ 'ਚ ਭੁਗਤਦਿਆਂ ਬਾਲੀਵੁੱਡ ਅਦਾਕਾਰਾ ਦੇਸ਼ ਭਰ ਦੇ ਕਿਸਾਨਾਂ ਦੇ ਖ਼ਿਲਾਫ਼ ਬੋਲਣ ਲੱਗਿਆਂ ਆਪਣੀ ਮਰਿਆਦਾ ਭੁੱਲ ਬੈਠੀ।
ਅਦਾਕਾਰਾ ਕੰਗਨਾ ਰਣੌਤ ਨੇ ਟਵੀਟ ਕਰਦਿਆਂ ਲਿਖਿਆ, 'ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ ਪਰ ਜੋ ਸੌਣ ਦੀ ਐਕਟਿੰਗ ਕਰੇ, ਨਾਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? ਇਹ ਓਹੀ ਅੱਤਵਾਦੀ ਹਨ। CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ਖੂਨ ਦੀਆਂ ਨਦੀਆਂ ਵਹਾਅ ਦਿੱਤੀਆਂ।'
ਕੰਗਨਾ ਰਣੌਤ ਦਾ ਇਹ ਟਵੀਟ ਉਸ ਸਮੇਂ ਆਇਆ ਜਦੋਂ ਕਈ ਕਲਾਕਾਰ ਕਿਸਾਨਾਂ ਦੇ ਹੱਕ 'ਚ ਡਟੇ ਹੋਏ ਹਨ। ਅਜਿਹੇ 'ਚ ਬਾਲੀਵੁੱਡ ਅਦਾਕਾਰਾ ਨੇ ਸ਼ਾਇਦ ਬਿਨਾਂ ਸੋਚੇ ਸਮਝੇ ਮੋਦੀ ਸਰਕਾਰ ਲਈ ਆਪਣੀ ਹਮਾਇਤ ਜਤਾਉਣ ਲਈ ਇਹ ਬਿਆਨ ਦਾਗ ਦਿੱਤਾ। ਕੰਗਨਾ ਰਣੌਤ ਦੇ ਟਵੀਟ 'ਚ ਵਰਤੀ ਸ਼ਬਦਾਵਲੀ ਤੋਂ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਖੇਤੀ ਦੇ ਮੁੱਦੇ 'ਤੇ ਉਸ ਦੀ ਕਿੰਨੀ ਕੁ ਸਮਝ ਹੈ।
ਪੰਜਾਬ 'ਚ ਅੱਜ ਤੋਂ ਸਕੂਲ ਜਾ ਸਕਣਗੇ 9ਵੀਂ ਤੋਂ 12ਵੀਂ ਦੇ ਵਿਦਿਆਰਥੀ, ਮਾਪਿਆਂ ਦੀ ਲਿਖ਼ਤੀ ਮਨਜ਼ੂਰੀ ਜ਼ਰੂਰੀ
NEXT STORY