ਕਪੂਰਥਲਾ (ਭੂਸ਼ਣ)- ਕੁਝ ਅਣਪਛਾਤੇ ਮੋਟਰਸਾਈਕਲ ਸਵਾਰ ਮੁਲਜ਼ਮਾਂ ਨੇ ਸੋਮਵਾਰ ਦੀ ਦੇਰ ਰਾਤ ਜਲੰਧਰ ਰੋਡ ’ਤੇ ਪੈਂਦੇ ਧਾਲੀਵਲ ਚੌਂਕ ’ਚ ਜ਼ਿਲ੍ਹਾ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇ. ਹਰਜੀਤ ਸਿੰਘ ਵਾਲੀ ਦੀ ਇਨੋਵਾ ਕਾਰ ’ਤੇ ਹਮਲਾ ਕਰ ਦਿੱਤਾ।

ਜਾਣਕਾਰੀ ਅਨੁਸਾਰ ਜਥੇ. ਹਰਜੀਤ ਸਿੰਘ ਵਾਲੀਆ ਆਪਣੇ ਡਰਾਈਵਰ ਨਾਲ ਇਨੋਵਾ ਕਾਰ ’ਤੇ ਕਪੂਰਥਲਾ ਤੋਂ ਆਪਣੇ ਘਰ ਜਾ ਰਹੇ ਸਨ ਕਿ ਇਸ ਦੌਰਾਨ ਜਦ ਉਨ੍ਹਾਂ ਦੀ ਕਾਰ ਧਾਲੀਵਾਲ ਚੁੰਗੀ ਨੇੜੇ ਪੁੱਜੀ ਤਾਂ 5-6 ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੀ ਕਾਰ ’ਤੇ ਦਾਤਰਾਂ ਨਾਲ ਹਮਲਾ ਕਰ ਦਿੱਤਾ। 
ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ਤੇ ਪੁਲਸ ਅਫ਼ਸਰ ਤੋਂ ਤੰਗ ਹੋ ਫੇਸਬੁੱਕ ’ਤੇ ਲਾਈਵ ਹੋ ਕੇ ਗਊਸ਼ਾਲਾ ਸੰਚਾਲਕ ਨੇ ਨਿਗਲਿਆ ਜ਼ਹਿਰ

ਇਸ ਮੌਕੇ ਮੌਕੇ ’ਤੇ ਪੁੱਜੀ ਪੁਲਸ ਟੀਮ ਨੂੰ ਵਾਲੀਆ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੀ ਕਾਰ ’ਤੇ ਫਾਇਰ ਵੀ ਕੀਤੇ। ਉਨ੍ਹਾਂ ਦੇ ਡਰਾਈਵਰ ਨੇ ਕਿਸੇ ਤਰ੍ਹਾਂ ਗੱਡੀ ਭਜਾ ਕੇ ਉਨ੍ਹਾਂ ਦੀ ਜਾਨ ਬਚਾਈ। ਮੌਕੇ ’ਤੇ ਪੁੱਜੇ ਡੀ. ਐੱਸ. ਪੀ. ਸਬ-ਡਿਵੀਜ਼ਨ ਸੁਰਿੰਦਰ ਸਿੰਘ ਐੱਸ. ਐੱਚ. ਓ. ਸਦਰ ਗੁਰਦਿਆਲ ਸਿੰਘ ਅਤੇ ਐੱਸ. ਐੱਚ. ਓ. ਸਿਟੀ ਗੌਰਵ ਧੀਰ ਨੇ ਹਾਲਾਤਾਂ ਦਾ ਜਾਇਜ਼ਾ ਲਿਆ। ਆਖ਼ਰੀ ਸਮਾਚਾਰ ਮਿਲਣ ਤੱਕ ਮਾਮਲੇ ਦੀ ਜਾਂਚ ਜਾਰੀ ਸੀ।
ਇਹ ਵੀ ਪੜ੍ਹੋ: ਜਲੰਧਰ ’ਚ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟਿੰਗ ਟੀਮ ’ਤੇ ਹਮਲਾ, ਡਾਕਟਰਾਂ ਨੂੰ ਦੌੜਾ-ਦੌੜਾ ਕੁੱਟਿਆ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪਟਿਆਲਾ ਸ਼ਹਿਰੀ ਹਲਕੇ ਤੋਂ 'ਕੈਪਟਨ' ਅਮਰਿੰਦਰ ਸਿੰਘ ਹੀ ਹੋਣਗੇ ਉਮੀਦਵਾਰ : ਪ੍ਰਨੀਤ ਕੌਰ
NEXT STORY