ਕਪੂਰਥਲਾ (ਓਬਰਾਏ) : ਕਪੂਰਥਲਾ ’ਚ ਦੇਰ ਰਾਤ ਪਿੰਡ ਮੁਸ਼ਕਵੇਦ ਵਿਖੇ ਕੁਝ ਨੌਜਵਾਨਾਂ ਨੇ ਇਕ ਘਰ ਅੰਦਰ ਦਾਖ਼ਲ ਹੋ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੰਜੀਵ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਹਸਪਤਾਲ ’ਚ ਜ਼ੇਰੇ ਇਲਾਜ ਸੰਜੀਵ ਨੇ ਦੱਸਿਆ ਕਿ ਉਹ ਆਪਣੇ ਘਰ ’ਚ ਬੈਠਾ ਸੀ ਕਿ ਸਾਡੇ ਪਿੰਡ ਦੇ ਹੀ 35-40 ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : ਅਹਿਮ ਖ਼ਬਰ : ADGP ਟਰੈਫਿਕ ਨੇ ਜੁਗਾੜੂ ਮੋਟਰਸਾਈਕਲ ਰੇਹੜੀਆਂ ’ਤੇ ਪਾਬੰਦੀ ਵਾਲਾ ਫ਼ੈਸਲਾ ਲਿਆ ਵਾਪਸ
ਇਸ ਦੌਰਾਨ ਇਕ ਗੋਲੀ ਮੇਰੀ ਲੱਤ ਵਿਚ ਲੱਗੀ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਧਵਨ ਨੇ ਦੱਸਿਆ ਕਿ ਮਰੀਜ਼ ਦੀ ਲੱਤ ’ਚ ਗੋਲੀ ਲਗੀ ਹੈ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮਾਮਲਾ ਕਿਸੇ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਮੁੱਖ ਮੰਤਰੀ ਦੇ ਸ਼ਹਿਰ ਧੂਰੀ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, 3 ਮੋਟਰਸਾਈਕਲ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY